Wednesday, October 14, 2026

ਨਿਗਮ ਅਧਿਕਾਰੀਆਂ ਦੀ ਪਲੇਠੀ ਮੀਟਿੰਗ ਨੂੰ ਕੀਤਾ ਸੰਬੋਧਨ

PP1903201514

ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸ੍ਰੀ ਸ਼ਿਵ ਸੂਦ ਨੇ ਅੱਜ ਨਿਗਮ ਅਧਿਕਾਰੀਆਂ /ਕਰਮਚਾਰੀਆਂ ਦੀ ਪਲੇਠੀ ਮੀਟਿੰਗ ਦੌਰਾਨ ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਤੋੋਂ ਚੁਣੇ ਗਏ ਕੌੌਂਸਲਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਅਤੇੇ ਅਤੇ ਉਨ੍ਹਾਂ ਵੱਲੋੋਂ ਸ਼ਹਿਰ ਦੇ ਵਿਕਾਸ ਸਬੰਧੀ ਦਿੱਤੇ ਜਾਣ ਵਾਲੇ ਸੁਝਾਵਾਂ ‘ਤੇ ਗੌਰ ਕਰਦੇ ਹੋਏ ਬਣਦੀ ਕਾਰਵਾਈ ਸਮੇੇਂ ਸਿਰ ਅਮਲ ਵਿੱਚ ਲਿਆਉਣ ਲਈ ਕਿਹਾ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੂਦ ਨੇ ਕਿਹਾ ਕਿ ਜਿਵੇੇਂ ਪਿਛਲੇ ਪੰਜ ਸਾਲਾਂ ਦੌਰਾਨ ਅਧਿਕਾਰੀਆਂ ਵੱਲੋੋਂ ਸ਼ਹਿਰ ਦੇ ਵਿਕਾਸ ਲਈ ਸਹਿਯੋਗ ਦਿੱਤਾ ਗਿਆ ਹੈ ਉਸੇ ਤਰ੍ਹਾਂ ਵਿਕਾਸ ਦੀ ਗਤੀ ਨੂੰ ਤੋਰੀ ਰੱਖਣ ਲਈ ਪੂਰੇ ਸਹਿਯੋਗ ਦੀ ਜ਼ਰੂਰਤ ਹੈ।ਨਗਰ ਨਿਗਮ ਵੱਲੋੋਂ ਸ਼ਹਿਰ ਦੀ ਸਫਾਈ, ਸਟਰੀਟ ਲਾਈਟਾਂ, ਸੀਵਰੇਜ ਆਦਿ ਕੰਮਾਂ ਨੂੰ ਤਰਜੀਹੀ ਤੌਰ ‘ਤੇ ਕੀਤਾ ਜਾਵੇਗਾ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਗਤੀ ਲਿਆਉਣ ਲਈ ਵੱਡੇ-ਵੱਡੇ ਪ੍ਰਾਜੈਕਟ ਵੀ ਲਿਆਂਦੇ ਜਾਣਗੇ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।ਵਿਕਾਸ ਕਾਰਜਾਂ ਸਬੰਧੀ ਬੋਰਡ ਲਗਾਏ ਜਾਣਗੇ ਜਿਸ ਵਿੱਚ ਹਰ ਕੰਮ ਦਾ ਵੇਰਵਾ ਦਿੱਤਾ ਜਾਵੇਗਾ ਅਤੇ ਸ੍ਰੀ ਸੂਦ ਨੇ ਕਿਹਾ ਕਿ ਸਾਰੇ ਵਾਰਡਾਂ ਦੇ ਸਰਬਪੱਖੀ ਵਿਕਾਸ ਲਈ ਮੁਹੱਲਾ ਕਮੇਟੀਆਂ ਦਾ ਵੀ ਗਠਨ ਕੀਤਾ ਜਾਵੇਗਾ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀ ਪ੍ਰੇਮ ਸਿੰਘ ਪਿੱਪਲਾਂਵਾਲਾ, ਡਿਪਟੀ ਮੇਅਰ ਸ੍ਰੀਮਤੀ ਸ਼ੁਕਲਾ ਦੇਵੀ ਸ਼ਰਮਾਂ ਨੇ ਵੀ ਸੰਬੋਧਨ ਕਰਦਿਆਂ ਨਗਰ ਨਿਗਮ ਦੇ ਸਟਾਫ ਵੱਲੋਂ ਪੂਰਨ ਸਹਿਯੋਗ ਉਮੀਦ ਪ੍ਰਗਟਾਉਾਂਦਿਆਂ ਰੋਸਾ ਦਿਵਾਇਆ ਕਿ ਉਹ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਨਗਰ ਨਿਗਮ ਦੇ ਐਸ.ਈ ਸ੍ਰੀ ਪਵਨ ਸ਼ਰਮਾ, ਕਾਰਜ ਸਾਧਕ ਅਫਸਰ ਸ੍ਰੀ ਰਮੇਸ਼ ਕੁਮਾਰ, ਇੰਜਨੀਅਰ ਸ੍ਰੀ ਤੀਰਥ ਰਾਮ, ਸਹਾਇਕ ਇੰਜਨੀਅਰ ਸ੍ਰੀ ਹਰਪ੍ਰੀਤ ਸਿੰਘ, ਮੁੱਖ ਸੈਨਟਰੀ ਇੰਸਪੈਕਟਰ ਸ੍ਰੀ ਬਿੱਕਰ ਸਿੰਘ ਅਤੇ ਵਿਨੋਦ ਪਰਮਾਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply