Wednesday, October 14, 2026

ਮੁੱਖ ਮੰਤਰੀ ਸ. ਬਾਦਲ ਵਲੋਂ ਵੱਲੋਂ ਵਿਧਾਇਕ ਜਲਾਲ ਉਸਮਾਂ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Parkash Singh Badal

ਚੰਡੀਗੜ੍ਹ, 19 ਮਾਰਚ (ਹਰਿੰਦਰਪਾਲ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ. ਬਲਜੀਤ ਸਿੰਘ ਜਲਾਲ ਉਸਮਾਂ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਸੂਬੇਦਾਰ ਅਮਰ ਸਿੰਘ ਦਾ ਬੁੱਧਵਾਰ ਦੀ ਰਾਤ ਨੂੰ ਆਪਣੇ ਜੱਦੀ ਪਿੰਡ ਜਲਾਲ ਉਸਮਾਂ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 72 ਵਰ੍ਹਿਆਂ ਦੇ ਸਨ ਜੋ ਆਪਣੇ ਪਿੱਛੇ ਪਤਨੀ ਤੇ ਤਿੰਨ ਪੁੱਤਰ ਛੱਡ ਗਏ ਹਨ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇਦਾਰ ਅਮਰ ਸਿੰਘ ਵੱਲੋਂ ਭਾਰਤੀ ਫੌਜ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ।ਇਸ ਦੌਰਾਨ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦੀ ਸਮਰਥਾ ਬਖਸ਼ਣ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply