Friday, October 16, 2026

ਜਥੇਦਾਰ ਅਵਤਾਰ ਸਿੰਘ ਨੇ ਸ. ਅਮਰ ਸਿੰਘ ਦੇ ਅਕਾਲ ਚਲਾਣੇ ‘ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 19 ਮਾਰਚ (ਗੁਰਪ੍ਰੀਤ ਸਿੰਘ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਲਕਾ ਜੰਡਿਆਲਾ ਗੁਰੂ ਤੋਂ ਸ਼ੋ੍ਮਣੀ ਅਕਾਲੀ ਦਲ ਦੇ ਵਿਧਾਇਕ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਸ. ਬਲਜੀਤ ਸਿੰਘ ਜਲਾਲਉਸਮਾ ਦੇ ਪਿਤਾ ਸ. ਅਮਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਜਲਾਲਉਸਮਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ. ਅਮਰ ਸਿੰਘ ਨੇਕ ਨੀਯਤ ਤੇ ਸਾਫ-ਸੁਥਰੇ ਅਕਸ ਵਾਲੀ ਸਖਸ਼ੀਅਤ ਦੇ ਮਾਲਕ ਸਨ।ਉਹ ਹਮੇਸ਼ਾ ਹੀ ਪੰਥ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਸਨ।ਉਨ੍ਹਾਂ ਵੱਲੋਂ ਦਿੱਤੇ ਚੰਗੇ ਸੰਸਕਾਰਾਂ ਸਦਕਾ ਹੀ ਉਨ੍ਹਾਂ ਦੇ ਸਪੁੱਤਰ ਸ. ਬਲਜੀਤ ਸਿੰਘ ਜਲਾਲਉਸਮਾ ਬਤੌਰ ਵਿਧਾਇਕ ਤੇ ਸ਼ੋ੍ਮਣੀ ਕਮੇਟੀ ਮੈਂਬਰ ਹਲਕਾ ਜੰਡਿਆਲਾ ਗੁਰੂ ਦੇ ਵਾਸੀਆਂ ਦੀ ਸੇਵਾ ਕਰ ਰਹੇ ਹਨ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਕਮੇਟੀ ਵੱਲੋਂ ਸ. ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼ੋ੍ਮਣੀ ਕਮੇਟੀ, ਮਨਜੀਤ ਸਿੰਘ ਸਕੱਤਰ, ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ, ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੇ ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਨੇ ਬਲਜੀਤ ਸਿੰਘ ਜਲਾਲਉਸਮਾ ਤੇ ਪਰਿਵਾਰ ਨਾਲ ਅਫਸੋਸ ਕੀਤਾ ਅਤੇ ਸ. ਅਮਰ ਸਿੰਘ ਦੀ ਮ੍ਰਿਤਕ ਦੇਹ ‘ਤੇ ਦੋਸ਼ਾਲਾ ਪਾਇਆ।ਇਸ ਮੌਕੇ ਸ. ਮੁਖਤਾਰ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ, ਸ. ਸਤਨਾਮ ਸਿੰਘ ਐਡੀਸ਼ਨਲ ਮੈਨੇਜਰ ਤੇ ਸ. ਮੇਜਰ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਆਦਿ ਮੌਜੂਦ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply