Saturday, March 7, 2026

 ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਦਾ 18ਵਾਂ ਸਾਲਾਨਾ ਧੰਨਵਾਦ ਦਿਵਸ ਗੁਰਮਤਿ ਸਮਾਗਮ ਅਯੋਜਿਤ

PPN2003201501

ਅੰਮ੍ਰਿਤਸਰ, 20 ਮਾਰਚ (ਗੁਰਪ੍ਰੀਤ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਰਜਿ. ਸ੍ਰੀ ਅੰਮ੍ਰਿਤਸਰ ਦਾ 18ਵਾਂ ਸਾਲਾਨਾ ਧੰਨਵਾਦ ਦਿਵਸ ਗੁਰਮਤਿ ਸਮਾਗਮ ਬੀਤੀ ਸ਼ਾਮ ਬਾਬਾ ਸੇਵਾ ਸਿੰਘ ਜੀ ਹਾਲ ਸੁਲਤਾਨਵਿੰਡ ਗੇਟ, ਵਿਖੇ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਏ ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਪੰਥ ਦੇ ਮਹਾਨ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਜ਼ਿੰਦਗੀ ਦੇ ਅਸਲੀ ਮਨੋਰਥ ਦੀ ਪ੍ਰਾਪਤੀ ਲਈ ਸੇਵਾ ਤੇ ਸਿਮਰਨ ਦੋਨੋਂ ਦੇ ਸੁਮੇਲ ਦਾ ਹਵਾਲਾ ਦਿੰਦਿਆਂ ਮਨੁੱਖ ਨੂੰ ਆਪਣੇ ਜੀਵਨ ਦੇ ਨਾਲ-ਨਾਲ ਸਮਾਜ ਦੇ ਲੋਕਾਂ ਦੀ ਸੇਵਾ ਕਰਨ ਦੀ ਪੇ੍ਰਰਨਾ ਦਿੱਤੀ ਜਿਵੇਂ ਕਿ ਭਾਈ ਘਨ੍ਹਈਆ ਜੀ ਨੇ ਸਾਰਿਆਂ ਵਿਚ ਉਸ ਅਕਾਲ ਪੁਰਖ ਪ੍ਰਮਾਤਮਾ ਦਾ ਰੂਪ ਜਾਣਦਿਆਂ ਹੀ ਸੇਵਾ ਕਰਕੇ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਸਮਾਗਮ ਦੀ ਆਰੰਭਤਾ ਗੁਰਬਾਣੀ ਕੀਰਤਨ ਦੁਆਰਾ ਹੋਈ ਜਿਸ ਵਿਚ ਪੰਥ ਪ੍ਰਸਿੱਧ ਭਾਈ ਗੁਰਮੇਜ ਸਿੰਘ ਜੀ ਸਾਬਕਾ ਹਜ਼ੂਰੀ ਰਾਗੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਗੁਰਮੀਤ ਸਿੰਘ ਜੀ ਸਹਾਰਨਪੁਰੀ ਅਤੇ ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਦੇ ਜੱਥਿਆਂ ਨੇ ਹਾਜ਼ਰੀ ਲਗਾਉਂਦਿਆਂ ਸੰਗਤਾਂ ਨੂੰ ਮੰਤਰ ਮੁਗਧ ਕੀਤਾ।ਇਸ ਮੌਕੇ ਤੇ ਵੱਖ ਵੱਖ ਖੇਤਰਾਂ ਵਿਚ ਸੇਵਾ ਨਿਭਾਉਣ ਵਾਲੀਆਂ ਸ਼ਖਸੀਅਤਾਂ ਭਾਈ ਸਾਹਿਬ ਭਾਈ ਗੁਰਮੇਜ ਸਿੰਘ ਜੀ ਸਾਬਕਾ ਹਜ਼ੂਰੀ ਰਾਗੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਸਰਬਜੀਤ ਸਿੰਘ ਸੁਕ੍ਰਿਤ ਟਰੱਸਟ ਲੁਧਿਆਣਾ ਅਤੇ ਭਾਈ ਕਮਲਪ੍ਰੀਤ ਸਿੰਘ ਜੀ ਕਨਵੀਨਰ ਮਿਸ਼ਨ ਦੀਪ ਐਜ਼ੂਕੇਸ਼ਨਲ ਟਰੱਸਟ ਵਾਲਿਆਂ ਨੂੰ “ਭਾਈ ਘਨ੍ਹਈਆ ਜੀ ਸੇਵਾ ਐਵਾਰਡ” ਸਨਮਾਨ ਪੱਤਰ, ਸਨਮਾਨ ਚਿੰਨ੍ਹ ਸ਼ਾਲ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਦੇਣ ਵਾਲਿਆਂ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਮੇਤ ਭਾਈ ਮਨਜੀਤ ਸਿੰਘ ਚੇਅਰਮੈਨ ਸੁਸਾਇਟੀ ਹਾਜ਼ਰ ਸਨ। ਇੰਨ੍ਹਾਂ ਤੋਂ ਇਲਾਵਾ ਸਮਾਗਮ ਵਿਚ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ, ਕਾਰ ਸੇਵਾ ਬਾਬਾ ਭੂਰੀ ਵਾਲਿਆਂ ਵੱਲੋਂ ਮੇਜਰ ਸਾਹਿਬ, ਭਾਈ ਰਾਜਿੰਦਰ ਸਿੰਘ ਮਹਿਤਾ ਅੰਤ੍ਰਿਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਭਗਵੰਤ ਸਿੰਘ ਸਿਆਲਕਾ ਮੈਂਬਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ. ਅਵਤਾਰ ਸਿੰਘ ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਹਾਜ਼ਰ ਸਨ। ਸਟੇਜ ਸਕੱਤਰ ਦੀ ਸੇਵਾ ਦਵਿੰਦਰ ਸਿੰਘ ਵੱਲੋਂ ਨਿਭਾਈ ਗਈ ਜਦਕਿ ਇੰਜ. ਦਰਸ਼ਨ ਸਿੰਘ ਜੀ ਚਾਨੀ ਪ੍ਰਧਾਨ, ਪ੍ਰਿੰ. ਬਲਜਿੰਦਰ ਸਿੰਘ ਮੀਤ ਪ੍ਰਧਾਨ, ਸ. ਜਸਬੀਰ ਸਿੰਘ ਸੇਠੀ ਜਨਰਲ ਸਕੱਤਰ, ਸ. ਸੁਰਿੰਦਰ ਸਿੰਘ ਵਿੱਤ ਸਕੱਤਰ, ਸ. ਜੋਗਿੰਦਰ ਸਿੰਘ ਜੀ ਕੋ-ਆਰਡੀਨੇਟਰ, ਡਾ. ਅਮਰੀਕ ਸਿੰਘ ਮੈਡੀਕਲ ਐਡਵਾਈਜ਼ਰ, ਸ. ਰਣਬੀਰ ਸਿੰਘ ਰਾਣਾ, ਸ. ਧਰਮਬੀਰ ਸਿੰਘ ਚੀਫ ਐਡਵਾਈਜ਼ਰ, ਸ. ਗੁਰਬਖਸ਼ ਸਿੰਘ ਬੱਗਾ, ਗਿਆਨੀ ਚਰਨ ਸਿੰਘ ਅਤੇ ਸ੍ਰੀ ਸਤਪਾਲ ਢੰਡ ਆਦਿ ਸੰਗਤਾਂ ਨੇ ਸਾਰੇ ਪ੍ਰਬੰਧ ਕਰਨ ਵਿਚ ਆਪੋ-ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਸੁਸਾਇਟੀ ਦੇ ਸਰਪ੍ਰਸਤ ਸ. ਭੁਪਿੰਦਰ ਸਿੰਘ ਐਸਟੋਰੀਆ, ਸ. ਰਵਿੰਦਰ ਸਿੰਘ ਤੋਂ ਇਲਾਵਾ ਇੰਗਲੈਂਡ ਤੋਂ ਉਚੇਚੇ ਤੌਰ ਤੇ ਪੁੱਜੇ ਸ. ਗੁਰਮੁੱਖ ਸਿੰਘ ਭਓਰਾ ਵੀ ਸੰਗਤਾਂ ਨੂੰ ਜੀ ਆਇਆ ਕਹਿਣ ਦੀ ਸੇਵਾ ਵਿਚ ਲੀਨ ਸਨ।ਗੁਰੂ ਸੰਗਤਾਂ ਨੇ ਸਮਾਗਮ ਦੀ ਸਮਾਪਤੀ ਤੱਕ ਇਕਾਗਰ ਚਿਤ ਹੋ ਕੇ ਸਾਰੇ ਸਮਾਗਮ ਦਾ ਆਨੰਦ ਮਾਣਿਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply