Friday, March 6, 2026

ਫਤਹਿ ਦਿਵਸ ਲਈ 5 ਲੱਖ ਰੁਪਏ ਦੀ ਸਹਾਇਤਾ ਦਿੱਤੀ

PPN2003201504

ਨਵੀਂ ਦਿੱਲੀ, 20 ਮਾਰਚ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ, ਫਤਹਿ ਨਗਰ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਹਿ ਕਰਨ ਦੀ 232ਵੀ ਵਰੇਗੰਢ ਦੇ ਉਪਲਕਸ਼ ਵਿਚ ਕਰਵਾਏ ਜਾ ਰਹੇ ਦਿੱਲੀ ਫਤਹਿ ਦਿਵਸ ਲਈ 5 ਲੱਖ ਰੁਪਏ ਸਾਹਾਇਤਾ ਦੇ ਰੂਪ ਵਿਚ ਦਿੱਤੇ ਗਏ। ਇਹ ਸਹਾਇਤਾ ਰਾਸ਼ੀ ਇਥੋਂ ਦੀ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਅਮਰਪਾਲ ਸਿੰਘ ਸੇਠੀ, ਜਨਰਲ ਸਕੱਤਰ ਸ. ਮਨਮੋਹਨ ਸਿੰਘ ਅਤੇ ਸੀਨੀਅਰ ਮੈਂਬਰ ਸ. ਸੁਰਿੰਦਰ ਸਿੰਘ ਚਿਤਕਾਰਾ ਨੇ ਫਤਹਿ ਨਗਰ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ ਨੂੰ ਦਿੱਤੀ। ਇਸ ਸਹਾਇਤਾ ਲਈ ਸ. ਅਮਰਜੀਤ ਸਿੰਘ ਪੱਪੂ ਨੇ ਇਥੋਂ ਦੀ ਪ੍ਰਬੰਧਕ ਕਮੇਟੀ ਦਾ ਬਹੁਤ ਧੰਨਵਾਦ ਕੀਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply