Tuesday, September 15, 2026

ਸ਼ਿਵਾਨੀ ਛਾਬੜਾ ਨੇ ਬੀ. ਬੀ. ਏ. ਸਮੈਸਟਰ-I ‘ਚ ਹਾਸਲ ਕੀਤੇ ਸਭ ਤੋਂ ਵੱਧ ਅੰਕ

PPN2103201503

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੂ) – ਬੀ. ਬੀ. ਏ. ਸਮੈਸਟਰ-I ਦੀ ਸ਼ਿਵਾਨੀ ਛਾਬੜਾ ਨੇ ਯੂਨੀਵਰਸਿਟੀ ਸਮੈਸਟਰ ਪ੍ਰੀਖਿਆ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਉਸ ਨੇ 350 ਅੰਕਾਂ ਵਿਚੋਂ 275 ਅੰਕ ਪ੍ਰਾਪਤ ਕੀਤੇ।ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਨੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ ਅਤੇ ਉਸ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਦੀ ਕਾਰਗੁਜ਼ਾਰੀ ਕਰਨ ਦੀ ਪ੍ਰੇਰਨਾ ਦਿੱਤੀ। ਮਿਸਿਜ਼ ਨੀਰੂ ਚੱਡਾ (ਰਜਿਸਟਰਾਰ) ਮਿਸ. ਮਨਦੀਪ, ਮਿਸ. ਅਲਪਨਾ, ਮਿਸਿਜ਼. ਸ਼ੈਫ਼ਾਲੀ, ਮਿਸ. ਪਲਕ ਅਤੇ ਮਿਸ. ਮਨਪ੍ਰੀਤ ਨੇ ਵਿਦਿਆਰਥਣ ਨੂੰ ਸ਼ਾਬਾਸ਼ੀ ਦਿੱਤੀ।
ਇਸ ਕਾਲਜ ਦੇ ਬੀ ਬੀ. ਏ. ਕਰਨ ਵਾਲੇ ਵਿਦਿਆਰਥੀ ਹਰ ਸਾਲ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਲਗਾਤਾਰ ਚੰਗੀ ਕਾਰਗੁਜ਼ਾਰੀ ਕਰਦੇ ਰਹੇ ਹਨ।ਪਿਛਲੇ ਸਾਲ ਵੀ ਬੀ. ਬੀ. ਏ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਮੈਰਿਟ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਕਾਲਜ ਨੇ ਇਹਨਾਂ ਅੱਵਲ ਆਉਂਦੇ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੇ ਨਾਲ-ਨਾਲ ਹੋਰ ਕਈ ਸਹੂਲਤਾਂ ਪ੍ਰਦਾਨ ਕੀਤੀਆਂ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply