25 ਲੋੜਵੰਦਾਂ ਨੂੰ ਵੰਡੇ ਟਰਾਈ ਸਾਈਕਲ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਇਕ ਕਰਕੇ ਲੋਕਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਦ੍ਰਿੜ ਸੰਕਲਪ ਹੈ। ਇਹ ਪ੍ਰਗਟਾਵਾ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਆਪਣੀ ਸਥਾਨਕ ਰਿਹਾਇਸ਼ ਵਿਖੇ 25 ਲੋੜਵੰਦਾਂ ਨੂੰ ਟਰਾਈ ਸਾਈਕਲ ਦੇਣ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਸ. ਰਣੀਕੇ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰੇਕ ਵਰਗ ਦੀ ਬਾਂਹ ਫੜ੍ਹਦਿਆਂ ਇਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਸਿੱਖਿਆ ਦੇ ਪ੍ਰਸਾਰ, ਸਮਾਜਿਕ ਮਾਨ ਸਨਮਾਨ ਵਿਚ ਵਾਧੇ ਲਈ ਇਨਕਲਾਬੀ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਪੰਜਾਬ ਸ੍ਰੀ ਪਰਕਾਸ਼ ਸਿੰਘ ਬਾਦਲ ਵਲੋਂ ਹਲਕਾ ਅਟਾਰੀ ਵਿਖੇ ਕੀਤੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਨ ਕਰੋੜਾਂ ਰੁਪਏ ਦੀਆਂ ਗਰਾਂਟ ਦਿੱਤੀਆਂ ਗਈਆਂ ਹਨ, ਜਿਸ ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਵਲੋਂ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ।ਸ਼ਗਨ ਸਕੀਮ, ਬੁਢਾਪਾ ਸਕੀਮ ਤੇ ਵਜ਼ੀਫੇ ਆਦਿ ਵਰਗੀਆਂ ਸਕੀਮਾਂ ਰਾਹੀਂ ਲੋਕ ਭਲਾਈ ਕਾਰਜ ਕੀਤੇ ਜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵੀ ਸ੍ਰੀ ਜੋਗਿੰਦਰ ਸਿੰਘ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਵਿਜੇ ਰਣੀਕੇ, ਕਸ਼ਮੀਰ ਸਿੰਘ ਸਰਪੰਚ, ਸੁਰਿੰਦਰ ਸਿੰਘ ਮੈਂਬਰ ਪੰਚਾਇਤ, ਚਰਨ ਸਿੰਘ ਸਰਪੰਚ ਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media