Thursday, November 21, 2024

ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਪੂਰੇ ਜਾਹੋ ਜਲਾਲ ਨਾਲ ਮਨਾਇਆ ਜਾਵੇਗਾੁ ਜਥੇ: ਅਵਤਾਰ ਸਿੰਘ

PPN2103201525

ਅੰਮ੍ਰਿਤਸਰ, 21 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਾਤਾ ਨਾਨਕੀ ਨਿਵਾਸ ਵਿੱਚ ਬਣੇ ਜਥੇਦਾਰ ਬਲਦੇਵ ਸਿੰਘ ਮਾਹਿਲਪੁਰੀ ਯਾਦਗਾਰੀ ਇਕੱਤਰਤਾ ਹਾਲ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਅਹਿਮ ਇਕੱਤਰਤਾ ਹੋਈ। ਜਿਸ ਵਿੱਚ ਸ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਜਥੇਦਾਰ ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ: ਰਜਿੰਦਰ ਸਿੰਘ ਮਹਿਤਾ, ਸ: ਕਰਨੈਲ ਸਿੰਘ ਪੰਜੋਲੀ, ਸ: ਰਾਮਪਾਲ ਸਿੰਘ ਬਹਿਣੀਵਾਲ, ਸ: ਨਿਰਮੈਲ ਸਿੰਘ ਜੌਲਾ ਕਲਾਂ ਅੰਤ੍ਰਿੰਗ ਮੈਂਬਰ, ਸ: ਅਮਰਜੀਤ ਸਿੰਘ ਚਾਵਲਾ ਤੇ ਸ: ਦਲਜੀਤ ਸਿੰਘ ਭਿੰਡਰ ਮੈਂਬਰ ਸ਼ੋ੍ਰਮਣੀ ਕਮੇਟੀ, ਸ: ਮਨਜੀਤ ਸਿੰਘ ਤੇ ਸ: ਅਵਤਾਰ ਸਿੰਘ ਸਕੱਤਰ, ਸ: ਦਿਲਜੀਤ ਸਿੰਘ ਬੇਦੀ, ਸ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ: ਪਰਮਜੀਤ ਸਿੰਘ ਐਡੀ: ਸਕੱਤਰ, ਸ: ਜਗੀਰ ਸਿੰਘ ਮੀਤ ਸਕੱਤਰ, ਪ੍ਰਿੰਸੀਪਲ ਬਲਵਿੰਦਰ ਸਿੰਘ ਡਾਇਰੈਕਟਰ ਸਪੋਰਟਸ, ਸ: ਸਤਬੀਰ ਸਿੰਘ ਸਾਬਕਾ ਸਕੱਤਰ, ਸ: ਸੁਖਵਿੰਦਰ ਸਿੰਘ ਮੈਨੇਜਰ,ਰਣਬੀਰ ਸਿੰਘ ਐਡੀ: ਮੈਨੇਜਰ ਆਦਿ ਸ਼ਾਮਲ ਹੋਏ।
ਇਕੱਤਰਤਾ ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੁਆਰਾ ਵਰੋਸਾਈ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਪੂਰੇ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਸਥਾਪਨਾ ਦਿਵਸ ਸਮੇਂ ਮਨਾਏ ਜਾਣ ਵਾਲੇ ਸਮਾਗਮਾ ਦੀ ਰੂਪ ਰੇਖਾ ਤਿਆਰ ਕਰ ਲਈ ਗਈ ਹੈ ਅਤੇ ਇਸ ਦੀਆਂ ਵੱਖੁਵੱਖ ਕਮੇਟੀਆਂ ਵੀ ਨੀਯਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੀਯਤ ਕੀਤੀਆਂ ਗਈਆਂ ਸਬੁਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ 17 ਤੋਂ 19 ਜੂਨ 2015 ਨੂੰ ਹੋਣ ਵਾਲੇ ਤਿੰਨ ਦਿਨਾ ਸਮਾਗਮਾਂ ਸਮੇਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਖੁਵੱਖ ਸਥਾਨਾ ਤੋਂ ਪੰਜ ਨਗਰ ਕੀਰਤਨ ਆਯੋਜਿਤ ਕੀਤੇ ਜਾਣਗੇ ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 9 ਤੋਂ 20 ਜੂਨ,  ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 2 ਜੂਨ ਤੋਂ 3 ਜੂਨ 2015, ਜੰਮੂ ਸ੍ਰੀ ਨਗਰ ਤੋਂ 11-12 ਜੂਨ, ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ 15 ਜੂਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਤੋਂ 14-15 ਜੂਨ ਨੂੰ ਸਜਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸੇ ਸਬੰਧ ਵਿੱਚ ਗੁਰਦੁਆਰਾ ਭੋਰਾ ਸਾਹਿਬ ਗੁਰੁ ਕੇ ਮਹਿਲ ਅਤੇ ਗੁਰੁ ਸਾਹਿਬ ਵੱਲੋਂ ਬਣਾਏ ਗਏ ਸ੍ਰੀ ਅਨੰਦਗੜ੍ਹ ਸਾਹਿਬ, ਸ੍ਰੀ ਲੋਹਗੜ੍ਹ ਸਾਹਿਬ, ਸ੍ਰੀ ਤਾਰਾਗੜ੍ਹ ਸਾਹਿਬ, ਸ੍ਰੀ ਹੋਲਗੜ੍ਹ ਸਾਹਿਬ ਤੇ ਕਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਜਿਨ੍ਹਾਂ ਨੂੰ ਪੁਰਾਤਨ ਦਿੱਖ ਦਿੱਤੀ ਜਾ ਰਹੀ ਹੈ ਇਨ੍ਹਾਂ ਕਿਲ੍ਹਿਆਂ ਦੇ ਇਤਿਹਾਸਕ ਪਰਪੇਖ ਨੂੰ ਪ੍ਰਗਟਾਉਂਦੇ ਚਿੱਤਰ ਲੱਗਣਗੇ।ਉਨ੍ਹਾਂ ਕਿਹਾ ਕਿ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਰਵਾਇਤੀ ਸ਼ਸਤਰਾਂ ਦੀ ਫੈਕਟਰੀ ਲਗਾਈ ਜਾਵੇਗੀ ਅਤੇ ਕਿਲ੍ਹਾ ਸ੍ਰੀ ਤਾਰਾਗੜ੍ਹ ‘ਚ ਭਾਈ ਘਨਈਆ ਜੀ ਦੀ ਯਾਦ ਸਥਾਪਿਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ 17 ਜੂਨ ਤੋਂ 19 ਜੂਨ ਤੱਕ ਪੰਥ ਪ੍ਰਸਿੱਧ ਕਵੀਸ਼ਰੀ ਤੇ ਢਾਡੀ ਜਥਿਆਂ ਅਤੇ ਕਵੀ ਸੱਜਣਾ ਵਿੱਚ ਮੁਕਾਬਲੇ ਕਰਵਾਏ ਜਾਣਗੇ ਅਤੇ ਸਕੂਲਾਂ ਕਾਲਜਾਂ ਦੇ ਬੱਚਿਆਂ ਵੱਲੋਂ ਧਾਰਮਿਕ ਨਾਟਕ ਅਤੇ ਢਾਡੀ, ਕਵੀਸ਼ਰੀ, ਕਵੀ ਅਤੇ ਭਾਸਨ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪੰਥ ਪ੍ਰਸਿੱਧ ਵਿਦਵਾਨਾ ਵੱਲੋਂ ਤਿੰਨੋ ਦਿਨ ਹੀ ਗੁਰ ਇਤਿਹਾਸ ਦੀ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਵੱਖੁਵੱਖ ਰਾਗੀ ਜਥਿਆਂ ਵੱਲੋਂ ਕੀਰਤਨ ਦਰਬਾਰ ਵਿੱਚ ਹਾਜ਼ਰੀਆਂ ਭਰੀਆਂ ਜਾਣਗੀਆ। ਉਨ੍ਹਾਂ ਕਿਹਾ ਕਿ ੩੫੦ ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿੱਚ ਇਕ ਵਿਸ਼ੇਸ਼ ਸੋਵੀਨਰ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਨੰਦਲਾਲ ਜੀ ਦੀਆਂ ਲਿਖਤਾਂ ਨੂੰ ਰੂਪ ਮਾਨ ਕਰਦੀ ਪ੍ਰਦਰਸ਼ਨੀ ਕਿਲ੍ਹਾਂ ਹੋਲਗੜ੍ਹ ਵਿਖੇ ਲਗਾਈ ਜਾਵੇਗੀ । ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਸਕੂਲਾਂ/ਕਾਲਜਾਂ ਆਦਿ ਵਿਖੇ  ਸਥਾਪਨਾ ਦਿਵਸ ਸਬੰਧੀ ਬੈਨਰ ਤੇ ਹੋਰਡਿੰਗ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸਥਾਪਨਾ ਦਿਵਸ ਸਮੇਂ ਉਚੇਚੇ ਤੌਰ ਤੇ ਹਾਕੀ, ਕਬੱਡੀ, ਗਤਕਾ ਤੇ ਘੋੜ ਸਵਾਰੀ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਪਹੁੰਚ ਮਾਰਗਾਂ ਦੇ ਦੋਵੇਂ ਪਾਸੀਂ ਧਰਤੀ ਨੂੰ ਹਰਿਆ ਭਰਿਆ ਰੱਖਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਜਾਣਗੇ।
ਪੱਤਰਕਾਰਾਂ ਦੇ ਸਵਾਲਾਂ ਦੇ ਜੁਆਬ ਦੇਂਦਿਆਂ ਉਨ੍ਹਾਂ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਂਦੀਆਂ ਸੜਕਾਂ ਬਾਰੇ ਪੰਜਾਬ ਸਰਕਾਰ ਨਾਲ ਜਲਦੀ ਗੱਲਬਾਤ ਕਰਕੇ ਸ਼ਤਾਬਦੀ ਤੋਂ ਪਹਿਲਾਂ ਪਹਿਲਾਂ ਨਵੀਆਂ ਸੜਕਾਂ ਬਨਾਉਣ ਤੇ ਉਨ੍ਹਾਂ ਨੂੰ ਮੁਰੰਮਤ ਕਰਨ ਬਾਰੇ ਅਪੀਲ ਕਰਨਗੇ। ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਤੀਕ ਫਿਲਹਾਲ ਆਰਜੀ ਚੱਲਣ ਵਾਲੀ ਰੇਲਵੇ ਗੱਡੀ ਦੇ ਫੈਂਸਲੇ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ 23 ਤਰੀਖ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਨੂੰ ਆ ਰਹੇ ਹਨ ਅਤੇ ਉਨ੍ਹਾਂ ਦੀ ਫੇਰੀ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਘਨਈਆ ਜੀ ਦੀ ਯਾਦ ਵਿੱਚ ਨਰਸਿੰਗ ਕਾਲਜ ਦਾ ਨਿਰਮਾਣ ਜਲਦੀ ਕੀਤਾ ਜਾਵੇਗਾ ।ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸਰਕਾਰ ਨੂੰ ਅਤੇ ਸ੍ਰੀ ਅਨੰਦਪੁਰ ਸਾਹਿਬ ਵਾਸੀਆਂ ਨੂੰ ਸਾਂਝੇ ਤੌਰ ਤੇ ਅਪੀਲ ਕੀਤੀ।ਉਨ੍ਹਾਂ ਸਮੂਹ ਸੰਤਾਂ ਮਹਾਂ ਪੁਰਸ਼ਾਂ, ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ , ਪਿੰਡਾਂ ਅਤੇ ਸ਼ਹਿਰ ਦੀਆਂ ਸੰਗਤਾਂ ਨੂੰ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਲੰਗਰ ਲਗਾਉਣ ਬਾਰੇ ਵੀ ਅਪੀਲ ਕੀਤੀ।ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਾਸੀ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਭ ਸੰਗਤਾਂ 16 ਜੂਨ ਤੋਂ 20 ਜੂਨ ਤੱਕ ਆਪਣੇ ਆਪਣੇ ਘਰਾਂ ਵਿੱਚ ਲਾਈਟਾਂ ਲਗਾ ਕੇ ਪੂਰੇ ਅਨੰਦਪੁਰ ਸਾਹਿਬ ਨੂੰ ਰੌਸਨ ਕਰਨ ਤੇ ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੀਆਂ ਖੁਸ਼ੀਆਂ ਹਾਸਲ ਕਰਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply