Friday, March 20, 2026

ਮਹਾਨ ਕੀਰਤਨ ਸਮਾਗਮ ਅਤੇ ਭਾਰੀ ਅੰਮ੍ਰਿਤ ਸੰਚਾਰ ਹੋਇਆ

ਭਾਈ ਗੁਰਇਕਬਾਲ ਸਿੰਘ ਅਤੇ ਭਾਈ ਨਰਿੰਦਰ ਸਿੰਘ ਨੇ ਸੰਗਤਾਂ ਨੂੰ ਸ਼ਬਦ ਗੁਰਬਾਣੀ ਨਾਲ ਕੀਤਾ ਨਿਹਾਲ

PPN2203201507

ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਭਾਈ ਘਨ੍ਹਈਆਂ ਜੀ ਸੇਵਕ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਪੰਥ ਦੀ  ਚੜ੍ਹਦੀ ਕਲ੍ਹਾ ਅਤੇ ਸਰਬੱਤ ਦੇ ਭਲੇ ਲਈ ਮਹਾਨ ਕੀਰਤਨ ਸਮਾਗਮ ਮਨਾਇਆ ਗਿਆ ਜਿਸ ਵਿੱਚ ਪੰਥ ਦੇ ਨਿਸ਼ਕਾਮ ਸੇਵਕ ਭਾਈ ਸਾਹਿਬ ਗੁਰਇਕਬਾਲ ਸਿੰਘ (ਬੀਬੀ ਕੋਲਾ ਜੀ ਭਲਾਈ ਕੇਂਦਰ ਟਰੱਸਟ) ਅਤੇ ਭਾਈ ਨਰਿੰਦਰ ਸਿੰਘ ਨੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਨਾਲ  ਨਿਹਾਲ ਕੀਤਾ।ਇਸ ਧਾਰਮਿਕ ਸਮਾਗਮ ਵਿਚ ਸ਼ਹਿਰ ਦੀਆਂ ਸੰਗਤਾਂ ਨੇ ਭਾਰੀ ਗਿਦਤੀ ਵਿਚ ਪਹੁੰਚ ਕੇ ਬਾਣੀ ਦਾ ਲਾਹਾ ਪ੍ਰਾਪਤ ਕੀਤਾ।ਇਸ ਧਾਰਮਿਕ ਸਮਾਗਮ ਦੇ ਨਾਲ-ਨਾਲ ਹੀ ਗੁਰਦੁਆਰਾ ਸਾਹਿਬ ਸਿੰਘ ਸਭਾ ਬਠਿੰਡਾ ਵਿਖੇ ਭਾਰੀ ਅੰਮ੍ਰਿਤ ਸੰਚਾਰ ਸਵੇਰੇ 10 ਵਜੇ ਤੋਂ ਛਕਾਇਆਂ ਗਿਆ ਜਿਸ ਵਿਚ ਭਾਰੀ ਗਿਣਤੀ ਵਿਚ ਪ੍ਰਾਣੀਆਂ ਨੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪ੍ਰਬੰਧਕਾਂ ਵਲੋਂ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦਾ ਗੁਰੂ ਦੀ ਬਖ਼ਸਿਸ਼ ਸਿਰੋਪਾਓ ਭੇਂਟ ਕਰ ਕੇ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਚ ਸੰਗਤਾਂ ਦੇ ਭਾਰੀ ਇੱਕਠ ਨੂੰ ਵੇਖਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਬੈਠਣ ਵਿਚ ਦਿਕੱਤ ਬਣਿਆ ਪ੍ਰਸਾਦਿ ਵੰਡਣ ਵਾਲਾ ਕੇਬਨ ਹੋ ਕਿ ਤਿਆਰ ਕੀਤਾ ਗਿਆ ਸਭ ਤੋਂ ਵੱਡਾ ਕਾਰਨ  ਹੈ ਜਿਸ ਨਾਲ ਸੰਗਤਾਂ ਅਤੇ ਰਾਗੀ ਜੱਥਿਆਂ ਦੇ ਵਿਚਕਾਰ ਆਉਣ ਕਾਰਨ ਉਨ੍ਹਾਂ ਨੂੰ ਗੁਰਬਾਣੀ ਕਥਾ ਕੀਰਤਨ ਦਾ ਅਨੰਦ ਨਹੀ ਆਉਂਦਾ ਸੰਗਤਾਂ ਨੇ ਕਈ ਵਾਰ ਇਸ ਨੂੰ ਪਾਸੇ ਕਰਨ ਲਈ ਕਿਹਾ ਲੇਕਿਨ ਪ੍ਰਬੰਧਕਾਂ ਦੇ ਕੰਨਾਂ ‘ਤੇ ਜੂੰ ਨਹੀ ਸਰਕਦੀ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply