
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਰਤੀ ਕਮਿਊਨਿਸਟ ਪਾਰਟੀ ਦੇ ਨਵ ਨਿਰਵਾਚਿਤ ਸੂਬਾ ਸਕੱਤਰ ਕਾਮਰੇਡ ਹਰਦੇਵ ਅਰਸ਼ੀ ਵਲੋਂ ਪੱਤਰਕਾਰਾਂ ਦੇ ਰੂ-ਬ-ਰੂ ਹੁੰਦੇ ਹੋਏ ਉਨ੍ਹਾਂ ਪਾਰਟੀ ਦੇ ਸੰਗਠਨ ਢਾਂਚੇ ਨੂੰ ਮਜਬੂਤ ਅਤੇ ਚੁਸਤ ਦਰੁਸਤ ਬਨਾਉਣ ਦਾ ਮੁੱਖ ਏਜੰਡਾ ਐਲਾਨਦਿਆਂ ਕਿਹਾ ਕਿ ਅੱਜ ਦੇ ਹਾਲਾਤਾਂ ਵਿੱਚ ਨੌਜਵਾਨ ਵਰਗ ਸੀਪੀਆਈ ਤੋਂ ਦੂਰ ਹੈ ਪਰ ਨੌਜਵਾਨਾਂ ਨੂੰ ਹਰ ਪਰਿਵਾਰ ਦੀ ਪਹੁੰਚ ਵਾਲੀ ਸਿੱਖਿਆ, ਸਵੈ ਰੁਜ਼ਗਾਰ ਤੇ ਨੌਕਰੀਆਂ ਦੇਣ ਦੇ ਏਜੰਡਿਆਂ ਰਾਹੀਂ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕੇਂਦਰ ਸਰਕਾਰ ਤੇ ਪੰਜਾਬ ਨਾਲ ਵਿਤਕਰੇਬਾਜੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੀ ਸੱਤਾ ‘ਤੇ ਕਾਬਜ ਅਕਾਲੀ ਭਾਜਪਾ ਗਠਬੰਧਨ ਦੇ ਮਜਬੂਤ ਰਿਸ਼ਤੇ ਨੇ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ ਤੇ ਬਾਦਲ ਸਰਕਾਰ ਨੂੰ ਮੋਦੀ ਸਰਕਾਰ ਤੋਂ ਜੋ ਉਮੀਦਾਂ ਸਨ ਉਨ੍ਹਾਂ’ਤੇ ਕੇਂਦਰ ਸਰਕਾਰ ਖਰੀ ਨਹੀਂ ਉਤਰੀ ਬਲਕਿ ਪੰਜਾਬ ਦੇ ਵਿਕਾਸ ਲਈ ਕੇਂਦਰ ਤੋਂ ਆਉਂਦੀਆਂ ਗਰਾਂਟਾਂ ਤੇ ਮੋਦੀ ਸਰਕਾਰ ਨੇ ਕੱਟ ਲਾਇਆ ਤੇ ਕਿਸਾਨਾਂ ਦੇ ਨੁਕਸਾਨ ਲਈ ਬਣਦਾ ਮੁਆਵਜ਼ਾ ਨਾ ਦੇਣਾ ਵੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੰਡਸਟਰੀ ਪੈਕੇਜ ਨਾ ਦੇਣਾ ਮੰਦਭਾਗਾ ਹੈ, ਜੇਕਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇੰਡਸਟਰੀ ਪੈਕੇਜ ਲਈ ਮੋਦੀ ਸਰਕਾਰ ਤੇ ਦਬਾਅ ਬਨਾਉਣ ਲਈ ਸਾਰੀਆਂ ਪਾਰਟੀਆਂ ਨੂੰ ਨਾਲ ਲੈਕੇ ਸੰਘਰਸ਼ ਦੀ ਅਗਵਾਈ ਕਰਨ ਤਾਂ ਸੀਪੀਆਈ ਸਾਥ ਦੇਵੇਗੀ ਕਿਉਂਕਿ ਇੰਡਸਟਰੀ ਨਾ ਹੋਣ ਕਰਕੇ ਪੰਜਾਬ ਵਿਕਾਸ ਪੱਖੋਂ ਪੱਛੜਿਆ ਤੇ ਕੋਈ ਇੰਡਸਟਰੀ ਪੋਲੀਸੀ ਨਾ ਬਨਾਉਣ ਲਈ ਵੀ ਅਕਾਲੀ ਭਾਜਪਾ ਸਰਕਾਰ ਫੇਲ੍ਹ ਹੋਈ ਹੈ। ਉਨ੍ਹਾਂ ਭੂਮੀ ਗ੍ਰਹਿਣ ਬਿੱਲ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਦੇਸ਼ ਦੇ ਹਾਲਾਤ ਤਬਾਹਕੁੰਨ ਬਨਣਗੇ ਕਿਉਂਕਿ ਪਹਿਲਾਂ ਹੀ ਵਾਹੀਯੋਗ ਜਮੀਨ ਘੱਟਦੀ ਜਾ ਰਹੀ ਹੈ ਤੇ ਇਸ ਬਿੱਲ ਧਨਾਢ ਕੰਪਨੀਆਂ ਨੂੰ ਫਾਇਦਾ ਮਿਲੇਗਾ ਜਿਸ ਨਾਲ ਅਨਾਜ ਪੈਦਾਵਾਰ ਲਈ ਵੀ ਹਾਲਾਤ ਮਾੜੇ ਬਨਣਗੇ।
ਇਸ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਵੀ ਹਾਸੋਹੀਣੀ ਬਣੀ ਹੋਈ ਹੈ ਇੱਕ ਪਾਸੇ ਬਾਦਲ ਸਾਹਿਬ ਕਿਸਾਨ ਹਿਤੈਸ਼ੀ ਅਖਵਾਉਂਦੇ ਹਨ ਪਰ ਦੂਜੇ ਪਾਸੇ ਕੇਂਦਰ ਸਰਕਾਰ ਦੀ ਇਸ ਬਿੱਲ ਨੂੰੂ ਪਾਸ ਕਰਨ ਲਈ ਹਮਾਇਤ ਕੀਤੀ।ਉਨ੍ਹਾਂ ਐਫ ਸੀ ਆਈ ਨੂੰ ਖਤਮ ਕਰਨ ਦੇ ਏਜੰਡੇ ਨੂੰ ਵੀ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਪਾਰਟੀ ਇਸ ਦਾ ਡੱਟਵਾਂ ਵਿਰੋਧ ਕਰੇਗੀ।ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਖਤਮ ਕਰਨ ਲਈ ਵੀ ਹੱਥਕੰਡੇ ਅਪਣਾ ਰਹੀ ਹੈ ਪਰ ਅਜਿਹੀਆਂ ਸਾਜਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਦੀਆਂ ਤਨਖਾਹਾਂ ਵਿੱਚ ਕੀਤੇ ਗਏ ਵਾਧੇ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਸ਼ਰਮਨਾਕ ਹੈ ਤੇ ਇਸ ਮੁੱਦੇ ਨੂੰ ਲੈ ਕੇ ਕਾਂਗਰਸ ਦਾ ਵੀ ਰੋਲ ਠੀਕ ਨਹੀਂ। ਇਸ ਮੌਕੇ ਉਹਨਾਂ ਨੇ ਨਾਲ ਕਾਮਰੇਡ ਸੁਰਜੀਤ ਸਿੰਘ ਸੋਹੀ, ਕਾ. ਬਲਕਰਨ ਸਿੰਘ, ਕਾ. ਕਾਕਾ ਸਿੰਘ, ਕਾ. ਜੰਗ ਸਿੰਘ, ਕਾ. ਜਸਵੀਰ ਕੌਰ ਵੀ ਸ਼ਾਮਲ ਸਨ।
Check Also
ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …
Punjab Post Daily Online Newspaper & Print Media