
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਘਰ ਘਰ ਜਾ ਕੇ ਜੋ ਸ਼ੁੱਧ ਪਾਠ ਕਰਨ ਆਪੁ ਜਪਹੁ ਅਵਰਾ ਨਾਮੁ ਜਪਾਵਹੁ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਅੱਜ ਐਤਵਾਰ ਦਾ ਹਫ਼ਤਾਵਾਰੀ ਸਮਾਗਮ ਗੁਰਕੇਵਲ ਸਿੰਘ, 100 ਫੁੱਟੀ ਰੋਡ, ਗਲੀ ਨੰਬਰ 6/4 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ। ਇਸ ਮੌਕੇ ਭਾਈ ਅਬਨਾਸ਼ ਸਿੰਘ ਸੋਢੀ, ਕਿਸ਼ਨ ਸਿੰਘ, ਰਜਿੰਦਰ ਸਿੰਘ ਅਤੇ ਗੁਰਦਰਸ਼ਨ ਸਿੰਘ ਵਲੋਂ ਸਬਦ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਿੱਚ ਕੁਲਦੀਪ ਸਿੰਘ, ਹਰਚਰਨ ਸਿੰਘ,ਪਰਮਜੀਤ ਸਿੰਘ, ਗੁਰਿੰਦਰਪਾਲ ਸਿੰਘ ਬੱਬੂ, ਗੁਰਿੰਦਰ ਸਿੰਘ ਡਿੰਪੀ, ਇੰਦਰਜੀਤ ਸਿੰਘ ਗੋਪੀ, ਡਾ: ਜੇ ਐਸ ਰੋਮਾਨਾ, ਸਰਬਜੀਤ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ ਅਤੇ ਗੁਰਦਰਸ਼ਨ ਸਿੰਘ ਤੋਂ ਇਲਾਵਾ ਮੁੱਖ ਸੇਵਾਦਾਰ ਅਵਤਾਰ ਸਿੰਘ ਕੈਂਥ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media