
ਬਠਿੰਡਾ, 22 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਰੀਟੋਰੀਅਸ ਸਕੂਲ, ਬਠਿੰਡਾ ਵਿਖੇ ਮਾਪੇ ਅਧਿਆਪਕ ਮਿਲਣੀ ਦਿਵਸ ਦਾ ਆਯੋਜਿਨ ਕੀਤਾ ਗਿਆ। ਜਿਸ ਵਿੱਚ ਐਮ. ਐਲ. ਏ. ਦਰਸ਼ਨ ਸਿੰਘ ਕੋਟੱਫਤਾ (ਬਠਿੰਡਾ, ਦਿਹਾਤੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਕੂਲ ਦੀ ਪਹਿਲੀ ਮਿਲਣੀ ਸੀ ਜਿਸ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਇੱਕ ਪਲੇਟਫਾਰਮ ਤੇ ਮੌਜੂਦ ਸੀ।
ਇਸ ਮੌਕੇ ਡਾ. ਅਮਰਜੀਤ ਕੌਰ, ਡੀ. ਈ. ਓ. (ਸੈ.ਸਿ.), ਬਠਿੰਡਾ ਨੇ ਵੀ ਮਾਪਿਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦੇ ਇਸ ਨਿਵੇਕਲੇ ਪ੍ਰੋਜੈਕਟ ਉੱਤੇ ਚਾਨਣਾ ਪਾਇਆ।ਇਸ ਮਿਲਣੀ ਵਿੱਚ ਬੱਚਿਆਂ ਦੇ ਮਾਪਿਆਂ ਨੇ ਵੀ ਬੁਲਾਰਿਆਂ ਵਜੋਂ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਤੋਂ ਬਿਨਾਂ ਸਕੂਲ ਦੀ ਉਸਾਰੀ ਵਿੱਚ ਯੋਗਦਾਨ ਪਾਉਣ ਵਾਲੇ ਐਕਸੀਅਨ ਇੰਜ. ਜਸਵਿੰਦਰ ਸਿੰਘ (ਪੰਜਾਬ ਮੰਡੀ ਬੋਰਡ) ਅਤੇ ਐਸ. ਡੀ. ਓ. ਪਵਨ ਛਾਬੜਾ (ਪੰਜਾਬ ਮੰਡੀ ਬੋਰਡ) ਨੇ ਵੀ ਸ਼ਮੂਲੀਅਤ ਕੀਤੀ। ਦਰਸ਼ਨ ਸਿੰਘ ਕੋਟਫੱਤਾ ਨੇ 10+1 ਦੀ ਸਾਲਾਨਾ ਪ੍ਰੀਖਿਆ ਵਿੱਚੋਂ ਚੰਗੀਆਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸਮੂਹ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਅਖੀਰ ਵਿੱਚ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਰਾਜਿੰਦਰ ਕੌਰ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦੇ ਹੋਏ ਮਾਪਿਆਂ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media