
ਅੰਮ੍ਰਿਤਸਰ, 23 ਮਾਰਚ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਪਵਿੱਤਰ ਯਾਦ ਨੂੰ ਸਮਰਪਿਤ ਇਕ ਸਭਾ ਦਾ ਆਯੋਜਨ ਵਿਰਸਾ ਵਿਹਾਰ ਵਿਖੇ 23 ਮਾਰਚ ਨੂੰ ਦੁਪਹਿਰ 12-00 ਵਜੇ ਕੀਤਾ ਜਾਵੇਗਾ। ਪ੍ਰੋਗਰਾਮ ਦੌਰਾਨ ਗੀਤ ਸੰਗੀਤ ਤੋਂ ਇਲਾਵਾਂ, ਹਾਜ਼ਰ ਵਿਦਵਾਨਾਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਜਾਣਗੀਆਂ।ਇਸ ਮੌਕੇ ਤੇ ਕਲਾਕਾਰਾਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਸਾਹਿਤਕ ਅਦੀਬਾਂ ਵੱਲੋਂ ਦੇਸ਼ ਭਗਤੀ ਦੀਆਂ ਕਵਿਤਾਵਾਂ ਵੀ ਪੇਸ਼ ਕਰਨਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media