Friday, March 27, 2026

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਟੇਕਿਆ ਮੱਥਾ

ਜ਼ਲ੍ਹਿਅਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ -ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

PPN2403201507

PPN2403201508ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ, ਜਗਦੀਪ ਸਿੰਘ ਸੱਗੂ) – ਸ੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੇ ਪੁਹੰਚੇ ਤੇ ਉਨਾਂ ਰੂਹਾਨੀਅਤ ਦੇ ਸਥਾਨ ਸ੍ਰੀ ਹਰਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ।
ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਤੋ ਇਕ ਬੁਲਾਰੇ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਅੱਜ ਸ਼ਾਮ ਨੂੰ ਫਿਰੋਜ਼ਪੁਰ ਤੋਂ ਵਾਪਸ ਅੰਮ੍ਰਿਤਸਰ ਵਿਖੇ ਪੁਹੰਚਣ ਉਪਰੰਤ ਸ੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਨੇ ਸ੍ਰੀ ਦਰਬਾਰ ਵਿਖੇ ਮੱਥਾ ਟੇਕਿਆ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ। ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਕਰਨ ਉਪਰੰਤ ਉਨਾਂ ਗੁਰਬਾਣੀ ਦੇ ਕੀਰਤਨ ਦਾ ਆਨੰਦ ਵੀ ਮਾਣਿਆ।
ਇਸ ਮੌਕੇ ਸ੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਨਾਲ ਸ੍ਰੀ ਕਪਤਾਨ ਸਿੰਘ ਸੋਲੰਕੀ ਰਾਜਪਾਲ ਪੰਜਾਬ, ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ੍ਰੀਮਤੀ ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ੀਰ ਫੂਡ ਪ੍ਰੋਸੈਸਿੰਗ ਤੇ ਸ੍ਰੀ ਵਿਜੇ ਸਾਂਪਲਾ ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆਂ ਵੀ ਹਾਜ਼ਰ ਸਨ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੂੰ ਸਿਰੋਪਾਓ, ਤਲਵਾਰ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਂਟ ਕੀਤਾ।
ਇਸ ਤੋਂ ਉਪਰੰਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜ਼ਲ੍ਹਿਆਂਵਾਲ ਬਾਗ ਵਿਖੇ ਗਏ ਤੇ ਦੇਸ਼ ਦੀ ਖਾਤਰ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ। ਇਥੇ ਸ੍ਰੀ ਮੋਦੀ ਨੇ ਇਤਿਹਾਸਕ ਖੂਹ ਵੀ ਦੇਖਿਆ ਜਿਸ ਵਿਚ ਨਿਰਦੋਸ਼ ਲੋਕਾਂ ਨੂੰ ਛਾਲਾਂ ਮਾਰ ਕੇ ਸ਼ਹਾਦਤ ਦਾ ਜਾਮ ਪੀਤਾ ਸੀ।ਇਸ ਤੋ ਉਪਰੰਤ ਪ੍ਰਧਾਨ ਮੰਤਰੀ ਸ੍ਰੀ ਮੋਦੀ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਗਏ, ਜਿਥੇ ਕਮੇਟੀ ਵਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਅੱਜ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚਣ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਇਸ ਮੌਕੇ ਸ੍ਰੀ ਕਪਤਾਨ ਸਿੰਘ ਸੋਲੰਕੀ ਰਾਜਪਾਲ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ੍ਰੀਮਤੀ ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ੀਰ ਫੂਡ ਪ੍ਰੋਸੈਸਿੰਗ ਤੇ ਸ੍ਰੀ ਵਿਜੇ ਸਾਂਪਲਾ ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆਂ, ਸ੍ਰੀ ਬਿਕਰਮ ਸਿੰਘ ਮਜੀਠੀਆ ਮਾਲ ਤੇ ਲੋਕ ਸੰਪਰਕ ਮੰਤਰੀ ਪੰਜਾਬ, ਸ੍ਰੀ ਗੁਲਜ਼ਾਰ ਸਿੰਘ ਰਣੀਕੇ ਪਸ਼ੂ ਪਾਲਣ ਮੰਤਰੀ ਪੰਜਾਬ, ਸ੍ਰੀ ਨਰਿੰਰ ਸਿੰਘ ਸਥਾਨਕ ਸਰਕਾਰਾਂ ਬਾਰੇ ਮੰਤਰੀ, ਸ੍ਰੀ ਬਖਸ਼ਮੀ ਰਾਮ ਅਰੋੜਾ ਮੇਅਰ ਅੰਮ੍ਰਿਤਸਰ, ਸ੍ਰੀ ਸ਼ਰਵੇਸ਼ ਕੌਸਲ ਮੁੱਖ ਸਕੱਤਰ ਪੰਜਾਬ, ਸ੍ਰੀ ਆਰ. ਵੈਂਕਟਰਤਨਮ ਕਮਿਸ਼ਨਰ ਜਲੰਧਰ ਡਵੀਜ਼ਨਲ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਤਰੁਣ ਚੁੱਘ ਰਾਸ਼ਟਰੀ ਸਕੱਤਰ ਭਾਜਪਾ, ਸ੍ਰੀ ਕਮਲ ਸ਼ਰਮਾ ਪ੍ਰਧਾਨ ਭਾਜਪਾ ਪ੍ਰਧਾਨ ਤੇ ਸ੍ਰੀ ਮਨਰੋਜਨ ਕਾਲੀਆ ਸਾਬਕਾ ਵਜ਼ੀਰ ਪੰਜਾਬ ਸਰਕਾਰ ਮੋਜੂਦ ਸਨ। ਇਸ ਤੋਂ ਇਲਾਵਾ ਅਕਾਲੀ-ਭਾਜਪਾ ਦੇ ਨੇਤਾ ਤੇ ਵਰਕਰ ਆਦਿ ਹਾਜਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply