Tuesday, October 13, 2026

ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ

PPN2403201518

ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਸ਼ਹੀਦ ਭਗਤ ਸਿੰਘ ਕਲੱਬ ਅੱਡਾ ਚੱਗਰਾਂ ਅਤੇ ਸੋਸ਼ਲ ਡੇਮੋਕ੍ਰੇਟਿਕ ਪਾਰਟੀ ਵਲੋਂ ਅੱਡਾ ਚਗਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਦੇਸ਼ ਦੇ ਮਹਾਨ ਸਪੂਤਾਂ ਨੂੰ ਯਾਦ ਕਰਨ ਲਈ ਸ਼ਰਧਾ ਦੇ ਫੁੱਲ ਭੇਂਟ ਕੀਤੇ।ਜਿਸ ਦੀ ਪ੍ਰਧਾਨਗੀ ਕਰਦੇ ਹੋਏ ਰਾਜ ਕੁਮਾਰ ਮਹਿਲਾਂਵਾਲੀ ਨੇ ਕਰਦੇ ਹੋਏ ਕਿਹਾ ਕਿ ਅਜ਼ਾਦੀ ਦੇ 68 ਸਾਲ ਬੀਤ ਜਾਣਦੇ ਬਾਵਜੂਦ ਉਨ੍ਹਾਂ ਦੇ ਸਪਨਿਆਂ ਦਾ ਦੇਸ਼ ਨਹੀਂ ਬਣ ਸਕਿਆ।ਬਾਅਦ ਵਿਚ ਸੋਸ਼ਲ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਲੋਕ ਹਿੰਤ ਸੰਵਿਧਾਨਕ ਮੁਦਿਆਂ ਨੂੰ ਦਰ ਕਿਨਾਰ ਕਰਕੇ ਲੋਕਾਂ ਦਾ ਸੋਸ਼ਣ ਕਰ ਰਹੀਆਂ ਹਨ, ਦੇਸ਼ ਦੇ ਲੋਕ ਅਨੇਕਾਂ ਸਮਾਜਿਕ ਸਮਸਲਿਆਂ ਵਿਚ ਉਲਝੇ ਪਏ ਹਨ।
ਇਸ ਮੋਕੇ ਇਲਾਕੇ ਦੇ ਸਮਾਜ ਸੇਵਕ ਮਝੈਲ ਸਿੰਘ, ਐਡਵੋਕੇਟ ਹਨੀ ਅਜ਼ਾਦ, ਰਾਮ ਆਸਰਾ ਨੇ ਵੀ ਸੰਬੋਧਨ ਕੀਤਾ ਅਤੇ ਰਘੁਵੀਰ ਸਿੰਘ ਸੈਣੀ, ਨਵੀਨ ਕੁਮਾਰ, ਬਲਵੀਰ ਸਿੰਘ, ਜਸਵੰਤ ਸਿੰਘ, ਅਸ਼ੋਕ ਕੁਮਾਰ ਆਦਿ ਸ਼ਾਮਿਲ ਹੋਏ।

Check Also

ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ …

Leave a Reply