Saturday, March 28, 2026

ਸਰਕਾਰ ਕਿਸਾਨਾਂ ਦੀ ਭਲਾਈ ਲਈ ਦੂਰਗਾਮੀ ਨੀਤੀਆਂ ‘ਤੇ ਕੰਮ ਕਰ ਰਹੀ ਹੈ – ਮੋਦੀ

ਪ੍ਰਧਾਨ ਮੰਤਰੀ ਵੱਲੋਂ ਹੂਸੈਨੀਵਾਲਾ ਵਿੱਚ ਸ਼ਹੀਦੀ ਸਮਾਰਕ ਉਤੇ ਸ਼ਰਧਾਂਜਲੀ

PPN2403201524

PPN2403201525
ਫਿਰੋਜ਼ਪੁਰ, 23 ਮਾਰਚ, (ਵਿਨੀਤ ਅਰੋੜਾ) – ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸਰਕਾਰ ਖੇਤੀ ਖੇਤਰ ਅਤੇ ਕਿਸਾਨਾਂ ਦੀ ਭਲਾਈ ਲਈ ਕਈ ਕਦਮ ਚੁੱਕ ਰਹੀ ਹੈ। ਸ਼੍ਰੀ ਮੋਦੀ ਅੱਜ ਪੰਜਾਬ ਵਿੱਚ ਫਿਰੋਜ਼ਪੁਰ ਦੇ ਨੇੜੇ ਹੁੂਸੈਨੀਵਾਲਾ ਵਿੱਚ ਰਾਸ਼ਟਰੀ ਸ਼ਹੀਦ ਸਮਾਰਕ ਉਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਬਾਅਦ ਇੱਕ ਜਨਤਕ ਇੱਕਠ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਨੇ ਦੇਸ਼ ਵਿੱਚ ਭੁਖ ਨੂੰ ਖਤਮ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਧੁਨਿਕ ਪਾਣੀ ਬਚਾਓ ਦੇ ਤਰੀਕੇ ਅਪਣਾਉਣ ਅਤੇ ਰਸਾਇਣਕ ਖਾਦਾਂ ਦਾ ਸਹੀ ਇਸਤੇਮਾਲ ਵਿੱਚ ਅਤਿ ਆਧੁਨਿਕ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲੇ ਲੋਕਾਂ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਕਲਿਆਣ ਨੂੰ ਬੜ੍ਹਾਵਾ ਦੇਣ ਲਈ ਦੂਰਗਾਮੀ ਨੀਤੀਆਂ ਉਤੇ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਖੇਤੀ ਸਿੰਜਾਈ ਯੋਜਨਾ ਅਤੇ ਮਿੱਟੀ ਦੀ ਜਾਂਚ ਲਈ ਮਿੱਟੀ ਸਿਹਤ ਕਾਰਡ ਵਰਗੇ ਪ੍ਰੋਗਰਾਮਾਂ ਦਾ ਜ਼ਿਕਰ ਕੀਤਾ। ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਰਕਾਰ ਹਾਲ ਦੀ ਬੇ ਮੌਸਮੀ ਮੀਂਹ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਵੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਸ਼ਹੀਦਾਂ ਨੂੰ ਸਲਾਮ ਕਰਨ ਆਏ ਹਨ। ਉਨਾਂ੍ਹ ਕਿਹਾ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਵਚਨਬੱਧ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇ ਅਤੇ ਗਰੀਬ ਤੋਂ ਗਰੀਬ ਵਿਅਕਤੀ ਨੂੰ ਲਾਭ ਮਿਲੇ। ਉਨਾਂ੍ਹ ਨੇ 2022 ਤੇਂਕ ਸਭ ਲਈ ਮਕਾਨ  ਅਤੇ 2019 ਤੱਕ ਸਵੱਛ ਭਾਰਤ ਵਿਜ਼ਨ ਦੀ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਅੰਮ੍ਰਿਤਸਰ ਵਿੱਚ ਬਾਗਬਾਨੀ ਅਤੇ ਸਿੱਖਿਆ ਲਈ ਸ਼ਹੀਦ ਭਗਤ ਸਿੰਘ ਪੋਸਟ ਗ੍ਰੈਜੂਏਟ ਇੰਸਟੀਚਿਊਟ ਸਥਾਪਤ ਕਰਨ ਦੀ ਘੋਸ਼ਣਾ ਕੀਤੀ।
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਧ ਵਸੀਲਿਆਂ ਦੇ ਨਾਲ ਰਾਜਾਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨਾਂ੍ਹ ਨੇ 14ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੀ ਮਨਜ਼ੂਰੀ ਨਾਲ ਪੰਜਾਬ ਨੂੰ ਮਿਲਣ ਵਾਲੇ ਲਾਭ ਦੀ ਜਾਣਕਾਰੀ ਦਿੱਤੀ।ਪ੍ਰਧਾਨ ਮੰਤਰੀ ਨੇ ਕੋਇਲਾ ਬਲਾਕਾਂ ਦੀ ਸਫਲ ਨਿਲਾਮੀ ਸਮੇਤ ਭ੍ਰਿਸ਼ਟਾਚਾਰ ਉਤੇ ਰੋਕ ਲਗਾਉਣ ਦੇ ਸਰਕਾਰ ਦੇ ਵੱਖ-ਵੱਖ ਯਤਨਾਂ ਦੀ ਚਰਚਾ ਕੀਤੀ।ਇਸ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply