ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਕੈਂਟ ਦੇ ਵਿਹੜੇ ਵਿੱਚ ਅੱਜ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਹਵਨ ਰਾਹੀਂ ਨਵੇਂ ਸੈਸ਼ਨ ਦਾ ਸ਼ੁੱਭ ਆਰੰਭ ਕੀਤਾ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰੁਬੰਧਕ ਡਾ. ਰਾਜੇਸ਼ ਕੁਮਾਰ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ ‘ਤੇ ਸਾਰਿਆਂ ਨੂੰ ਵਧਾਈ ਅਤੇ ਆਸ਼ੀਰਵਾਦ ਦਿੱਤਾ ਅਤੇ ਹਵਨ ਦੀਆਂ ਆਹੁਤੀਆਂ ਦੇ ਨਾਲ ਆਉਣ ਵਾਲੇ ਸੈਸ਼ਨ ਵਿੱਚ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਪ੍ਰਮਾਤਮਾ ਅੱਗੇ ਅਰਦਸ ਕੀਤੀ। ਸਕੂਲ ਦੇ ਨੰਨ੍ਹੇ ਮੁੰਨੇ ਵਿਦਿਆਰਥੀਆਂ ਦੇ ਸੁਆਗਤ ਲਈ ਸਕੂਲ ਨੂੰ ਖ਼ਾਸ ਤੌਰ ਤੇ ਸਜਾਇਆ ਗਿਆ। ਤਰ੍ਹਾਂ ਤਰ੍ਹਾਂ ਦੇ ਰੰਗੀਨ, ਮਨਭਾਉਂਦੇ ਝੂਲੇ ਅਤੇ ਕਾਰਟੂਨ ਸਾਰਿਆਂ ਦੀ ਖਿੱਚ ਦਾ ਕੇਂਦਰ ਬਣੇ ਹੋਏ ਸੀ। ਬੱਚਿਆਂ ਦੇ ਮਾਤਾ ਪਿਤਾ ਨੇ ਆਪਣੇ ਨੰਨ੍ਹੇ ਮੁੰਨੇ ਬੱਚਿਆਂ ਦੇ ਨਾਲ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਭਰਪੂਰ ਅਨੰਦ ਮਾਣਿਆ।ਸਕੂਲ ਵਿੱਚ ਘਰ ਵਰਗਾ ਮਾਹੌਲ, ਪਿਆਰ ਦੁਲਾਰ ਅਤੇ ਆਪਣਾਪਨ ਵੇਖ ਕੇ ਬੱਚਿਆਂ ਦੇ ਮਾਤਾ ਪਿਤਾ ਵਿਸ਼ੇਸ਼ ਤੌਰ ਤੇ ਪ੍ਰਸੰਨ ਹੋਏ।
Check Also
ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਚੈਂਬਰਾਂ ਦੀ ਕੀਤੀ ਜਾਵੇ ਸਫਾਈ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦਿਸ਼ਾ-ਨਿਰਦੇਸ਼ਾਂ ‘ਤੇ ਵਧੀਕ ਕਮਿਸ਼ਨਰ ਸੁਰਿੰਦਰ …