
ਹੁਸ਼ਿਆਰਪੁਰ, 24 ਮਾਰਚ (ਸਤਵਿੰਦਰ ਸਿੰਘ) – ਕੇਂਦਰੀ ਰਾਜ ਮੰਤਰੀ, ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਸ੍ਰੀ ਵਿਜੇ ਸਾਂਪਲਾ ਅਤੇ ਮੈਂਬਰ ਪਾਰਲੀਮੈਂਟ (ਰਾਜ ਸਭਾ) ਸ੍ਰੀ ਅਵਿਨਾਸ਼ ਰਾਏ ਖੰਨਾਂ ਵੱਲੋੋਂ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਕੇਂਦਰੀ ਵਿਕਾਸ ਸਕੀਮਾਂ ਤਹਿਤ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਕੇਂਦਰੀ ਲੋਕ ਭਲਾਈ ਸਕੀਮਾਂ ਤਹਿਤ ਹੋ ਰਹੇ ਕੰਮਾਂ ਸਬੰਧੀ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਏ.ਕਾਰਤਿਕ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਸਰਬਜੋਤ ਸਿੰਘ ਸਾਬੀ, ਐਸ.ਡੀ.ਐਮ ਹੁਸ਼ਿਆਰਪੁਰ ਸ੍ਰੀ ਆਨੰਦ ਸਾਗਰ ਸ਼ਰਮਾਂ, ਐਸ.ਡੀ.ਐਮ (ਦਸੂਹਾ) ਸ੍ਰੀ ਬਰਜਿੰਦਰ ਸਿੰਘ, ਐਸ.ਡੀ.ਐਮ (ਮੁਕੇਰੀਆਂ) ਸ੍ਰੀ ਰਾਹੁਲ ਚਾਬਾ, ਐਸ.ਡੀ.ਐਮ (ਗੜ੍ਹਸ਼ੰਕਰ) ਸ੍ਰੀ ਅਮਰਜੀਤ ਸਿੰਘ ਤੋੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੇ ਸਾਂਪਲਾ ਅਤੇ ਸ੍ਰੀ ਅਵਿਨਾਸ਼ ਰਾਏ ਖੰਨਾਂ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਦੀ ਗਤੀ ਨੂੰ ਬਣਾਈ ਰੱਖਣ ਅਤੇ ਲੋਕ ਭਲਾਈ ਲਈ ਚੱਲ ਰਹੀਆਂ ਵੱਖ-ਵੱਖ ਕੇਂਦਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਸੁਹਿਰਦਤਾ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਵਿਕਾਸ ਦੇ ਨਾਲ-ਨਾਲ ਵੱਧ ਤੋੋਂ ਵੱਧ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਮ.ਪੀ.ਲੈਡ ਸਕੀਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਹੋਈ ਰਾਸ਼ੀ ਸਬੰਧੀ ਬਾਕੀ ਰਹਿੰਦੇ ਵਰਤੋੋੋਂ ਸਰਟੀਫਿਕੇਟ ਜਲਦ ਤੋੋਂ ਜਲਦ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਿਭਾਗੀ ਅਧਿਕਾਰੀ ਕੇਂਦਰੀ ਸਕੀਮਾਂ ਤਹਿਤ ਕਰਵਾਏ ਜਾਣ ਵਾਲੇ ਵੱਖ-ਵੱਖ ਕੰਮਾਂ ਦੀਆਂ ਐਸਟੀਮੇਟ ਤਜ਼ਵੀਜ਼ਾਂ ਵੀ ਸਮੇਂ ਸਿਰ ਭੇਜਣ ਨੂੰ ਯਕੀਨੀ ਬਣਾਉਣ ਤਾਂ ਜੋ ਅਜਿਹੇ ਕੰਮਾਂ ਦੀ ਸ਼ੁਰੂਆਤ ਤੇ ਸੰਪੂਰਨਤਾ ਸਮੇੇਂ ਸਿਰ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਜਿਨ੍ਹਾਂ ਸਕੂਲਾਂ ਵਿੱਚ ਗਰਲ ਟਾਇਲਟਜ਼ ਨਹੀਂ ਸਨ ਉਨ੍ਹਾਂ ਸਕੂਲਾਂ ਦੀ ਸ਼ਨਾਖਤ ਕਰਕੇ ਗਰਲ ਟਾਇਲਟਜ਼ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਬੁਹਤ ਜਲਦ ਹੁਸ਼ਿਆਰਪੁਰ ਅਜਿਹੇ ਜ਼ਿਲ੍ਹਾ ਬਣ ਜਾਵੇਗਾ ਜਿਥੇ 100 ਫੀਸਦੀ ਸਕੂਲਾਂ ਵਿੱਚ ਗਰਲ ਟਾਇਲਟਜ਼ ਦੀ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਸਾਲ 2014-15 ਦੌਰਾਨ 35,28,50,309 ਰੁਪਏ ਪ੍ਰਾਪਤ ਹੋਏ ਹਨ ਜੋ ਵੱਖ-ਵੱਖ ਮਦਾਂ ਤਹਿਤ ਖਰਚ ਕੀਤੇ ਗਏ। ਡਿਪਟੀ ਕਮਿਸ਼ਨਰ ਵੱਲੋੋਂ ਇਸ ਸਕੀਮ ਤਹਿਤ ਹੋਏ ਸਿਵਲ ਵਰਕਸ ਅਤੇ ਸਕੂਲਾਂ ਵਿਚ ਉਪਲਬਧ ਹੋਈਆਂ ਹੋਰ ਸਹੂਲਤਾਂ ਬਾਰੇ ਵੀ ਵੇਰਵੇ ਦਿੱਤੇ। ਸ੍ਰੀ ਸਾਂਪਲਾ ਅਤੇ ਸ੍ਰੀ ਖੰਨਾਂ ਨੇ ਮੀਟਿੰਗ ਦੌਰਾਨ ਵਿਭਾਗੀ ਅਧਿਕਾਰੀਆਂ ਪਾਸੋੋਂ ਮਿਡ-ਡੇ-ਮੀਲ, ਰਾਸ਼ਟਰੀ ਬਾਗ਼ਬਾਨੀ ਮਿਸ਼ਨ, ਇੰਦਰਾ ਅਵਾਸ ਯੋਜਨਾਂ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾਂ, ਮਹਾਤਮਾਂ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਸਕੀਮ, ਇੰਟੈਗਰੇਟਡ ਵਾਟਰਸ਼ੈੱਡ ਪ੍ਰੋਗਰਾਮ, ਸੰਗਠਿਤ ਬਾਲ ਵਿਕਾਸ ਸੇਵਾਵਾਂ ਅਤੇ ਇੰਦਰਾ ਗਾਂਧੀ ਨੈਸ਼ਨਲ ਸੋਸ਼ਲ ਸਹਾਇਤਾ ਸਕੀਮਾਂ ਸਬੰਧੀ ਹੋਏ ਕੰਮਾਂ ਦੇ ਵੇਰਵੇ ਲਏ ਗਏ।
Punjab Post Daily Online Newspaper & Print Media