
ਪੱਟੀ, 24 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਵਿਸ਼ਾਲ ਰੋਸ ਰੈਲੀ ਪੱਟੀ ਦੇ ਐਸ.ਡੀ.ਐਮ ਦਫਤਰ ਅੱਗੇ ਕੀਤੀ ਗਈ।ਜਿਸ ਵਿਚ ਬੋਲਦਿਆਂ ਸੰਘਰਸ਼ ਕਮੇਟੀ ਪ੍ਰਧਾਨ ਮੇਹਰ ਸਿੰਘ, ਪੂਰਨ ਸਿੰਘ, ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸਬੰਧੋਣ ਕਰਦੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ਵਿਚ ਆ ਕੇ ਕਿਸਾਨਾਂ ਨੂੰ ਤੋਹਫਾ ਦਿੱਤਾ ਹੈ ਭੂਮੀ ਗ੍ਰਹਿਣ ਐਕਟ ਨੂੰ ਲੋਕ ਸਭਾ ਵਿਚ ਪਾਸ ਕਰਕੇ ਕੀਤਾ। ਉਨਾਂ ਕਿਹਾ ਕਿ ਮੋਦੀ ਨੇ ਕਾਰਪੋਰਟ ਘਰਾਣਿਆਂ ਹਿਤੈਸੀ ਹੋਣ ਕਾਰਨ ਸੜਕ ਤੋ ਇਕ ਕਿਲੋਮੀਟਰ ਤਕ ਜਮੀਨ ਐਕਵਾਈਰ ਕਰਨੀ ਸੁਰੂ ਕਰ ਦਿੱਤੀ ਹੈ ਤੇ ਐਫ ਸੀ ਆਈ ਨੂੰ ਤੋੜਨਾ ਵੀ ਕੇਦਰ ਸਰਕਾਰ ਕਿਸਾਨ ਮਾਰੂ ਨੀਤੀ ਵਿਚ ਸ਼ਾਮਿਲ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 29 ਮਾਰਚ ਨੂੰ ਜੀਉਬਾਲਾ ਵਿਖੇ ਸ਼ਹੀਦਾਂ ਨੂੰ ਸਮਰਪਿਤ ਵਿਸਾਲ ਰੈਲੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਕਿਸਾਨਾਂ ਤੇ ਮਜਦੂਰਾਂ ਨੂੰ ਹੱਕ ਦਿਵਾਉਣ ਲਈ ਲਲਕਾਰ ਰੈਲ਼ੀ ਜਾਰੀ ਰਹੇਗੀ। ਅੱਜ ਐਸ ਡੀ ਐਮ ਦਫਤਰ ਪੱਟੀ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਗੁਲਜਾਰ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਸਲਵਿੰਦਰ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਪਾਲ ਸਿੰਘ, ਬਲਦੇਵ ਸਿੰਘ, ਰੂਪ ਸਿੰਘ, ਪਰਮਜੀਤ ਸਿੰਘ, ਕਿਰਪਾ ਸਿੰਘ ਆਦਿ ਹੋਰ ਹਾਜ਼ਰ ਸਨ।