ਬਠਿੰਡਾ, 2 ਅਪ੍ਰੈਲ (ਜਸਵਿੰਦਰ ਸਿੰਘ ਜੱਸੀ) – ਜ਼ਿਲਾ ਮੈਜਿਸਟ੍ਰੇਟ ਬਠਿੰਡਾ ਕਮਲ ਕਿਸ਼ੋਰ ਯਾਦਵ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੀ ਹਦੂਦ ਅੰਦਰ ਲੋਕ ਸਭਾ ਚੋਣਾਂ ਦੀ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਤੋਂ ਭਾਵ ਮਿਤੀ 28 ਅਪ੍ਰੈਲ 2014 ਨੂੰ ਸ਼ਾਮ 6.00 ਵਜੇ ਤੋਂ ਲੈ ਕੇ 30 ਅਪ੍ਰੈਲ 2014 ਤੱਕ ਸ਼ਾਮ 6.00 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 16 ਮਈ 2014 ਨੂੰ ਡਰਾਈ-ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਸਾਰੇ ਠੇਕੇ ਬੰਦ ਕਰਨ ਅਤੇ ਆਮ ਤੇ ਖਾਸ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜ਼ਾਰੀ ਕੀਤੇ ਹਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …