
ਹੁਸ਼ਿਆਰਪੁਰ, 25 ਮਾਰਚ (ਸਤਵਿੰਦਰ ਸਿੰਘ) – ਜਿਲ੍ਹਾ ਸਿਹਤ ਸੁਸਾਇਟੀ ਹੁਸ਼ਿਆਰਪੁਰ ਦੀ ਮਹੀਨਾਵਾਰੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜਿਲ੍ਹਾ ਸਿਹਤ ਸੁਸਾਇਟੀ ਸ਼੍ਰੀਮਤੀ ਅਨਿੰਦਿਤਾ ਮਿਤਰਾ ਦੀ ਸਰਪ੍ਰਸਤੀ ਹੇਠ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਮੀਟਿੰਗ ਦੌਰਾਨ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਦੇ ਸਮੂਹ ਪ੍ਰੋਗਰਾਮ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰ ਹਾਜਿਰ ਸਨ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਗਰਭਵਤੀ ਮਾਵਾਂ ਦੀ ਰਜਿਸਟਰੇਸ਼ਨ, ਐਂਟੀ ਨੇਟਲ ਚੈਕਅਪ, ਪੋਸਟ ਨੇਟਲ ਚੈਕਅਪ, ਸੰਸਥਾਗਤ ਜਣੇਪਾ, ਟੀਕਾਕਰਣ ਪ੍ਰੋਗਰਾਮ, ਤੰਬਾਕੂ ਕੰਟਰੋਲ ਐਕਟ, ਰਾਸ਼ਟਰੀ ਬਾਲ ਸਵਾਸਥ ਕਾਰਯਾਕਰਮ, ਕੈਂਸਰ ਕੰਟਰੋਲ ਪ੍ਰੋਗਰਾਮ, ਟੀ.ਬੀ.ਕੰਟਰੋਲ ਪ੍ਰੋਗਰਾਮ, ਕੁਸ਼ਟ ਰੋਗ ਕੰਟਰੋਲ ਪ੍ਰੋਗਰਾਮ, ਨੈਸ਼ਨਲ ਵੈਕਟਰ ਬਾਰਨ ਡਿਸੀਜ਼ ਪ੍ਰੋਗਰਾਮ, ਪੀ.ਸੀ.ਪੀ.ਐਨ.ਡੀ.ਐਕਟ, ਆਈ.ਈ.ਸੀ. ਬੀ.ਸੀ.ਸੀ. ਗਤੀਵਿਧੀਆਂ ਸਮੇਤ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮੂਹ ਸਕੀਮਾਂ ਹੇਠ ਦਿੱਤੀਆਂ ਜਾ ਰਰੀਆਂ ਸਿਹਤ ਸੁਵਿਧਾਵਾਂ ਸਬੰਧੀ ਜਾਇਜ਼ਾ ਲਿਆ ਗਿਆ।ਡਿਪਟੀ ਕਮਿਸ਼ਨਰ ਵੱਲੋਂ 26 ਅਪ੍ਰੈਲ ਨੂੰ ਆ ਰਹੇ ਮਾਈਗ੍ਰੇਟਰੀ ਪਲਸ ਪੋਲੀਓ ਰਾਉਾਂਡ ਬੰਧੀ ਉਚੇਚੇ ਤੌਰ ਤੇ ਹਦਾਇਤਾਂ ਦਿੱਤੀਆਂ ਗਈਆਂ ਕਿ ਪ੍ਰਵਾਸੀ ਅਬਾਦੀ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਉਚੇਚੇ ਪ੍ਰਬੰਧ ਕੀਤੇ ਜਾਣ ਤੇ ਮੁਹਿੰਮ ਦੌਰਾਨ ਕੋਈ ਵੀ ਬੱਚਾ ਪੋਲੀਓ ਵੈਕਸੀਨ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਨੇ ਦਿਸ਼ਾ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੂਲਾਂ ਵਿੱਚ ਪੜਦੇ ਕਿਸੇ ਨਾ ਕਿਸੇ ਸਰੀਰਕ ਅਪੰਗਤਾ ਨਾਲ ਜੂਝ ਰਹੇ ਸਕੂਲੀ ਵਿਦਿਆਰਥੀਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾਣ ਤਾਂ ਜੋ ਇਨ੍ਹਾਂ ਵਿਦਿਆਰਥੀਆਂ ਨੂੰ ਲੋੜੀਂਦੀ ਮੱਦਦ ਮੁਹੱਈਆ ਕਰਵਾਈ ਜਾ ਸਕੇ।
ਇਸ ਦੇ ਨਾਲ ਹੀ ਰਾਸ਼ਟਰੀ ਬਾਲ ਸਵਾਸਥ ਕਾਰਯਾਕਰਮ ਹੇਠ 30 ਬੀਮਾਰੀਆਂ ਦੇ ਮੁਫਤ ਇਲਾਜ ਦੀ ਸੁਵਿਧਾ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਜਾਵੇ। ਸਿਹਤ ਵਿਭਾਗ ਵੱਲੋਂ ਜਨਨੀ ਸ਼ਿਸ਼ੂ ਸਵਾਸਥ ਕਾਰਯਾਕਰਮ ਹੇਠ ਦਿੱਤੀਆਂ ਜਾਣ ਵਾਲੀਆਂ ਜੱਚਾ-ਬੱਚਾ ਸਿਹਤ ਸਹੂਲਤਾਂ ਅਤੇ ਜਨ ਹਿੱਤ ਲਈ ਚਲਾਈਆਂ ਜਾ ਰਹੀਆਂ ਸਮੂਹ ਸਿਹਤ ਸੁਵਿਧਾਵਾਂ ਨੂੰ ਵੱਖ-ਵੱਖ ਆਈ.ਈ.ਸੀ. ਗਤੀਵਿਧੀਆਂ ਰਾਂਹੀ ਜਿਲ੍ਹੇ ਅਤੇ ਬਲਾਕ ਪੱਧਰ ਸਮੇਤ ਜਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਸਿਹਤ ਸਹੂਲਤਾਂ ਨੂੰ ਹੋਰ ਵੀ ਬੇਹਤਰ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਡਾ.ਅਜੇ ਬੱਗਾ, ਡਾ.ਦੇਸ ਰਾਜ, ਡਾ.ਮੁਨੀਸ਼, ਡਾ. ਗੁਨਦੀਪ, ਡਾ.ਜਤਿੰਦਰ ਕੁਮਾਰ, ਡਾ. ਦਵਿੰਦਰ ਸਿੰਘ, ਸੁਖਵਿੰਦਰ ਕੌਰ ਢਿੱਲੋਂ ਸਮੇਤ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜਿਰ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media