
ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸਕੂਲ ਦੇ ਡਾਇਰੈਕਟਰ ਸ੍ਰ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੋਰ ਅਤੇ ਸਮੂਹ ਸਟਾਫ ਮੈਂਬਰਾ ਅਤੇ ਬੱਚਿਆ ਨੇ ਸ਼ਹਿਦ ਭਗਤ ਸਿੰਘ ਜੀ ਨ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਪਰੰਤ ਸ੍ਰ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆ ਨੂੰ ਭਗਤ ਸਿੰਘ ਜੀ ਦੀ ਜੀਵਨੀ ਬਾਰੇ ਦੱਸਿਆ। ਉਹਨਾ ਨੇ ਦੱਸਿਆ ਕਿ ਕਿਸ ਤਰ੍ਹਾ ਭਗਤ ਸਿੰਘ ਜੀ ਦੀ ਇੰਨਕਲਾਬੀ ਸੋਚ ਨੇ, ਇੰਨਕਲਾਬੀ ਗੁਣਾ ਦੇ ਦੇਸ਼ ਨੂੰ ਆਜ਼ਾਦੀ ਦਿਵਾਈ ਅਤੇ ਆਪ ਹਸਦੇ-ਹਸਦੇ ਫਾਂਸੀ ਦਾ ਰੱਸਾ ਚੁੰਮਿਆ।ਸ੍ਰ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆ ਨੂੰ ਭਗਤ ਸਿੰਘ ਜੀ ਦੀ ਸੋਚ ਨੂੰ ਧਾਰਨ ਕਰਨ ਵਾਸਤੇ ਕਿਹਾ ਅਤੇ ਨਾਲ ਹੀ ਰਿਸ਼ਵਤਖੋਰੀ, ਭ੍ਰਿਸ਼ਟਾਚਾਰ, ਬੇਈਮਾਨ ਤੋਂ ਦੂਰ ਰਹਿਣ ਲਈ ਕਿਹਾ ਅਤੇ ਦੇਸ਼ ਦੇ ਸੱਚੇ ਸੁੱਚੇ ਇਮਾਨਦਾਰ ਨਾਗਰਿਕ ਬਣਨ ਲਈ ਪ੍ਰੇਰਿਆ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media