ਬਠਿੰਡਾ, 2 ਅਪ੍ਰੈਲ (ਅਵਤਾਰ ਸਿੰਘ ਕੈਂਥ)- ਲੋਕ ਸਭਾ ਹਲਕਾ ਬਠਿੰਡਾ-11 ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਮਨਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਤੇ ਡਾਕਖਾਨਾ ਬਾਦਲ, ਤਹਿਸੀਲ ਮਲੋਟ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਬਤੌਰ ਆਜ਼ਾਦ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਜ਼ਿਲਾ ਚੋਣ ਅਫਸਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 9 ਅਪ੍ਰੈਲ ਤੱਕ ਸਵੇਰੇ 11.00 ਵਜੇ ਤੋਂ ਬਾਅਦ ਦੁਪਿਹਰ 3.00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਉਨਾਂ ਦੱਸਿਆ ਕਿ 10 ਅਪ੍ਰੈਲ ਨੂੰ ਸਵੇਰੇ 11.00 ਵਜੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 12 ਅਪ੍ਰੈਲ ਨੂੰ ਬਾਅਦ ਦੁਪਿਹਰ 3.00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …