Saturday, September 12, 2026

ਵਿਰਸਾ ਵਿਹਾਰ ਵੱਲੋਂ ਪ੍ਰਮਿੰਦਰਜੀਤ ਨਮਿਤ ਸ਼ਰਧਾਂਜਲੀ ਸਮਾਗਮ 29 ਨੂੰ

984037_10202695343437631_1329510893_n

ਅੰਮ੍ਰਿਤਸਰ, 25 ਮਾਰਚ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਸ਼੍ਰੋਮਣੀ ਸ਼ਾਇਰ (ਸੰਪਾਦਕ ਅੱਖਰ) ਸਵ: ਸ੍ਰੀ ਪ੍ਰਮਿੰਦਰਜੀਤ ਜੀ ਨਿਮਿਤ ਸ਼ਰਧਾਂਜਲੀ ਸਮਾਗਮ 29 ਮਾਰਚ 2015 ਦਿਨ ਐਤਵਾਰ ਨੂੰ ਬਾਅਦ ਦੁਪਹਿਰ 3 ਵਜੇ ਵਿਰਸਾ ਵਿਹਾਰ ਦੇ ਸz. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਰਖਿਆ ਗਿਆ ਹੈ।ਇਸ ਸ਼ਰਧਾਂਜਲੀ ਸਮਾਗਮ ਵਿੱਚ ਸਾਹਿਤ ਤੇ ਕਲਾ ਜਗਤ ਦੀਆਂ ਪ੍ਰਸਿੱਧ ਹਸਤੀਆਂ ਸਦੀਵੀਂ ਵਿਛੋੜਾ ਦੇ ਗਏ ਸ੍ਰੀ ਪ੍ਰਮਿੰਦਰਜੀਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ।ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਸ਼ ਸਚਦੇਵਾ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਸ਼ਰਧਾਂਜ਼ਲੀ ਸਮਾਗਮ ਵਿੱਚ ਪੁੱਜਣ ਹਿੱਤ ਸਮੂਹ ਲੇਖਕਾਂ, ਸਾਹਿਤਕਾਰਾਂ ਅਤੇ ਬੁਧੀਜੀਵੀਆਂ ਨੂੰ ਹਾਰਦਿਕ ਸੱਦਾ ਹੈ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply