Sunday, April 26, 2026

ਮਹਾਂਕਵੀ ਸੰਤੋਖ ਸਿੰਘ ਚੂੜਾਮਣੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

PPN2603201502

ਬਠਿੰਡਾ, 26 ਮਾਰਚ (ਅਵਤਾਰ ਸਿੰਘ ਕੈਂਥ) : ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਸ਼੍ਰੀ ਗੁਰੂ ਨਾਨਕ ਧਰਮ ਪ੍ਰਚਾਰ ਸਭਾ ਬਠਿੰਡਾ ਦੁਆਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਡਲ ਟਾਊਨ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਵਿਦਵਾਨ ਮਹਾਂਕਵੀ ਭਾਈ ਸੰਤੋਖ ਸਿੰਘ ਚੂੜਾਮਣੀ ਦੀ ਯਾਦ ਵਿੱਚ ਇੱਕ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਰਾਗੀ ਢਾਡੀ ਜਥਿਆਂ ਤੋਂ ਇਲਾਵਾ ਵਿਸ਼ਵ ਪ੍ਰਸਿੱਧ ਕਥਾ ਵਾਚਕ ਭਾਈ ਕੁਲਵੰਤ ਸਿੰਘ ਲੁਧਿਆਣਾ ਵਾਲਿਆਂ ਨੇ ਗੁਰਮਤਿ ਵੀਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਹਜੂਰੀ ਰਾਗੀ ਜਥਾ ਭਾਈ ਲਖਵਿੰਦਰ ਸਿੰਘ ਨੇ ਮਨਮੋਹਕ ਕੀਰਤਨ ਕਰਕੇ ਕੀਤੀ। ਉਪਰੰਤ ਬੀਬੀ ਚਰਨਜੀਤ ਕੌਰ ਪੰਜਗਰਾਂਈ ਵਾਲੀਆਂ ਬੀਬੀਆਂ ਦੇ ਜਥੇ ਨੇ ਢਾਡੀ ਵਾਰਾਂ ਗਾ ਕੇ ਸੰਗਤਾਂ ਵਿੱਚ ਵੱਖਰਾ ਹੀ ਰੋਹ ਅਤੇ ਸਰੂਰ ਪੈਦਾ ਕੀਤਾ। ਇਸ ਮੌਕੇ ਗਿਆਨੀ ਕੁਲਵੰਤ ਸਿੰਘ ਲੁਧਿਆਣਾ ਵਾਲਿਆਂ ਨੇ ਕਿਹਾ ਕਿ ਹਰ ਸਿੱਖ ਨੂੰ ਹਰ ਰੋਜ਼ ਹੀ ਸਹਿਜ ਪਾਠ ਕਰਨਾ ਚਾਹੀਦਾ ਹੈ ਅਤੇ ਗੁਰਬਾਣੀ ਅਰਥਾਂ ਸਮੇਤ ਪੜ੍ਹਨੀ ਚਾਹੀਦੀ ਹੈ। ਉਨ੍ਹਾਂ ਉਦਾਹਰਨਾਂ ਦੇ ਕੇ ਸਮਝਾਇਆ ਕਿ ਹਰ ਇਨਸਾਨ ਅੱਜ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਤੱਖ ਦਰਸ਼ਨ ਕਰ ਸਕਦਾ ਹੈ ਬਸ਼ਰਤੇ ਕਿ ਉਸਦੇ ਮਨ ਵਿੱਚ ਧਾਰਨਾ ਹੋਵੇ ਕਿ ਉਸਨੇ ਗੁਰਬਾਣੀ ਨਿੱਜੀ ਮੰਗਾਂ ਮੰਗਣ ਲਈ ਨਹੀਂ ਬਲਕਿ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕਰਨ ਲਈ ਹੀ ਪੜ੍ਹਨੀ ਹੈ। ਇਸ ਮੌਕੇ ਸਭਾ ਦੇ ਪ੍ਰਧਾਨ ਗਿਆਨੀ ਤ੍ਰਿਲੋਕ ਸਿੰਘ ਨੇ ਰੋਹ ਭਰਪੂਰ ਵੀਚਾਰਾਂ ਪੇਸ਼ ਕਰਦਿਆਂ ਤੇ ਝੰਜੋੜਦਿਆਂ ਕਿਹਾ ਕਿ ਇੱਕ ਸਿੱਖ ਦਾ ਗੁਰਬਾਣੀ ਤੋਂ ਬਿਨ੍ਹਾਂ ਇਸ ਤਰ੍ਹਾਂ ਹੈ ਜਿਵੇਂ ਪਾਣੀ ਤੋਂ ਬਿਨਾਂ ਮੱਛਲੀ। ਜੇਕਰ ਕੋਈ ਸਿੱਖ ਗੁਰਬਾਣੀ ਨਹੀਂ ਪੜ੍ਹਦਾ ਤਾਂ ਉਹ ਆਪਣੇ ਨਾਮ ਨਾਲੋਂ ਸਿੱਖ ਤੇ ਸਿੰਘ ਸ਼ਬਦ ਲਗਾਉਣਾ ਬੰਦ ਕਰ ਦੇਵੇ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵੰਤ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply