
ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਲੋਕ ਸੰਪਰਕ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਸ਼੍ਰੋਮਣੀ ਪੰਜਾਬੀ ਸ਼ਾਇਰ ਅਤੇ ਮਾਸਿਕ ਪੱਤਰ ‘ਅੱਖਰ’ ਦੇ ਸੰਪਾਦਕ ਸ੍ਰੀ ਪ੍ਰਮਿੰਦਰਜੀਤ ਦੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।
ਸ੍ਰੀ ਮਜੀਠੀਆ ਤੇ ਜੋਸ਼ੀ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਵਰਗਵਾਸੀ ਸ੍ਰੀ ਪ੍ਰਮਿੰਦਰਜੀਤ ਸਿੰਘ ਦੀ ਹੋਈ ਅਚਨਚੇਤ ਮੌਤ ਨਾਲ ਨਾ ਸਿਰਫ ਪਰਿਵਾਰ ਨੂੰ ਸਗੋਂ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨਾਂ ਪਰਿਵਾਰ ਨਾਲ ਦੁੱਖ ਸਾਝਾਂ ਕਰਦਿਆਂ ਪ੍ਰਮਾਤਮਾ ਦੇ ਚਰਨਾ ਵਿੱਚ ਅਰਦਾਸ ਕੀਤੀ ਕਿ ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦੀ ਤਾਕਤ ਬਖਸ਼ਣ ਤੇ ਸਵਰਗਵਾਸੀ ਸ੍ਰੀ ਪ੍ਰਮਿੰਦਰਜੀਤ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।
Punjab Post Daily Online Newspaper & Print Media