Friday, July 17, 2026

ਸ਼ਿਵ ਸੂਦ ਦੇ ਸਨਮਾਨ ‘ਚ ਮਿਉਂਪਸਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਮਾਰੋਹ

PPN2603201521

ਹੁਸ਼ਿਆਰਪੁਰ, 26 ਮਾਰਚ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਪਹਿਲੇ ਮੇਅਰ ਸ੍ਰੀ ਸ਼ਿਵ ਸੂਦ ਦੇ ਸਨਮਾਨ ਵਿੱਚ ਮਿਉਂਪਸਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸ੍ਰੀ ਸੂਦ ਨੇ ਇਸ ਮੌਕੇ ਤੇ ਮਿਊਂਪਸਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੈਨਸ਼ਨਰਾਂ ਦਾ ਦਫ਼ਤਰ ਨਗਰ ਨਿਗਮ ਵਿਖੇ ਆਪਣੇ ਕੰਮ-ਕਾਰ ਕਰਾਉਣ ਤੇ ਉਨ੍ਹਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਦਫ਼ਤਰੀ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ। ਮਿਉਂਪਸਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਸਿੰਘ ਸੇਠੀ ਨੇ ਸ਼ਿਵ ਸੂਦ ਨੂੰ ਨਗਰ ਨਿਗਮ ਦੇ ਪਹਿਲੇ ਮੇਅਰ ਬਣਨ ਤੇ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਬਤੌਰ ਪ੍ਰਧਾਨ ਨਗਰ ਕੌਂਸਲ ਰਹਿੰਦੇ ਹੋਏ ਸ਼ਹਿਰ ਵਾਸੀਆਂ ਨੂੰ ਚੰਗੀਆਂ ਸੇਵਾਵਾਂ ਦਿੱਤੀਆਂ ਸਨ, ਹੁਣ ਬਤੌਰ ਮੇਅਰ ਵੀ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਵਧੀਆ ਢੰਗ ਨਾਲ ਹੱਲ ਕਰਨਗੇ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦੇਣਗੇ। ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਗਿਆਨ ਚੰਦ ਸੈਣੀ, ਮੀਤ ਪ੍ਰਧਾਨ ਪ੍ਰੇਮ ਢੀਂਗਰਾ, ਕ੍ਰਿਸ਼ਨ ਸ਼ਰਮਾ, ਜਗਮੀਤ ਸੇਠੀ, ਵਿਜੇ ਕੁਮਾਰ ਅਤੇ ਮਿਉਂਸਪਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply