ਪੱਟੀ, 26 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਦਿੱਲੀ ਦੀ ਅਦਾਲਤ ਵੱਲੋਂ 1984 ਦੇ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕਰਾਰ ਦੇਣਾ ਮੰਦਭਾਗਾ ਕਾਰਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨੋਜਵਾਨ ਆਗੂ ਗੁਰਜਾਪ ਸਿੰਘ ਸਰਾਫ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ।ਉਹਨਾਂ ਕਿਹਾ ਕਿ ਸਰਕਾਰਾਂ ਦੀ ਸ਼ਹਿ ਕਾਰਨ ਹੀ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਕਲੀਨ ਚਿੱਟ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਸੀ.ਬੀ.ਆਈ ਨੇ ਅਦਾਲਤ ਵਿਚ ਇਹ ਕਿਹਾ ਕੇ ਜਗਦੀਸ਼ ਟਾਇਟਲਰ ਦੇ ਵਿਰੁੱਧ ਕੋਈ ਠੋਸ ਸਬੂਤ ਨਹੀਂ ਹਨ ਕਿ ਉਹਨਾਂ ਨੇ 1984 ਦੌਰਾਨ ਦੰਗਿਆਂ ਲਈ ਦੰਗੀਆਂ ਨੂੰ ਉਕਸਾਇਆ ਸੀ।ਉਹਨਾਂ ਕਿਹਾ ਕਿ ਇਸ ਫੈਸਲੇ ਨਾਲ ਜਿਥੇ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ ਉਥੇ ਦੰਗਿਆਂ ਦੌਰਾਨ ਮਾਰੇ ਗਏ ਹਜਾਰਾਂ ਬੇਦੋਸ਼ੇ ਸਿੱਖਾਂ ਦੇ ਪਰਿਵਾਰਾਂ ਨੇ ਇਨਸਾਫ ਦੀ ਉਮੀਦ ਵੀ ਖਤਮ ਕਰ ਦਿੱਤੀ ਹੈ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media