ਅੰਮ੍ਰਿਤਸਰ, 2 ਅਪ੍ਰੈਲ (ਪ੍ਰੀਤਮ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੂੰ ਅੰਮ੍ਰਿਤਸਰ ਹਲਕੇ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਸ੍ਰੀ ਅਰੁਣ ਜੇਤਲੀ ਦੇ ਹੱ ਕ ‘ਚ ਪ੍ਰਚਾਰ ਅਤੇ ਚੋਣ ਮੁਹਿੰਮ ਨੂੰ ਵਧਾਵਾ ਦੇਣ ਲਈ ੫ ਵਿਧਾਨ ਸਭਾ ਹਲਕਿਆ ਦਾ ਇੰਚਾਰਜ ਨਿਯੁੱਕਤ ਕੀਤਾ ਗਿਆ ਹੈ। ਇਹ ਪੰਜ ਦੇ ਪੰਜ ਹਲਕੇ ਜਿਨ੍ਹਾਂ ‘ਚ ਮਜੀਠਾ, ਅਜਨਾਲਾ, ਅਟਾਰੀ, ਰਾਜਾਸਾਂਸੀ ਅਤੇ ਅੰਮ੍ਰਿਤਸਰ (ਦੱਖਣੀ) ਸ਼ਾਮਿਲ ਹਨ, ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਗੜ੍ਹ ਮੰਨ੍ਹੇ ਜਾਂਦੇ ਹਨ। ਭਾਜਪਾ ਦੇ ਸੂਬਾਈ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਕਿਹਾ ਕਿ ਇਹ ਫ਼ੈਸਲਾ ਪਾਰਟੀ ਨੇ ਪਾਰਟੀ ਸ੍ਰੀ ਜੇਤਲੀ, ਜ਼ਿਲ੍ਹਾ ਇਕਾਈ ਅਤੇ ਹਲਕੇ ਦੇ ਇੰਚਾਰਜ ਸ੍ਰੀ ਰਜਿੰਦਰ ਭੰਡਾਰੀ ਨਾਲ ਵਿਚਾਰ- ਵਟਾਂਦਰੇ ਉਪਰੰਤ ਲਿਆ। ਉਨ੍ਹਾਂ ਕਿਹਾ ਕਿ ਸ: ਛੀਨਾ ਇਨ੍ਹਾਂ ਅਕਾਲੀ ਹਲਕਿਆਂ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਚੋਣ ਮੁਹਿੰਮ ‘ਚ ਤਾਲਮੇਲ ਕਰਕੇ ਇਕ ਕੜੀ ਦਾ ਕੰਮ ਕਰਨਗੇ। ਸ: ਛੀਨਾ ਦੇ ਅਕਾਲੀ ਆਗੂਆਂ ਨਾਲ ਚੰਗੇ ਸਬੰਧ ਮੰਨ੍ਹੇ ਜਾਂਦੇ ਹਨ, ਸ੍ਰੀ ਜੇਤਲੀ ਦੀ ਚੋਣ ਮੁਹਿੰਮ ‘ਚ ਅਹਿਮ ਭੂਮਿਕਾ ਨਿਭਾਉਣਗੇ। ਸ: ਛੀਨਾ ਨੇ ਕਿਹਾ ਕਿ ਸ੍ਰੀ ਜੇਤਲੀ ਇਹ ਚੋਣ ਬੜੇ ਵੱਡੇ ਫ਼ਰਕ ਨਾਲ ਜਿੱਤਣਗੇ। ਉਨ੍ਹਾਂ ਕਿਹਾ ਕਿ ਕੇਂਦਰ ‘ਚ ਐੱਨ. ਡੀ. ਏ. ਦੀ ਸਰਕਾਰ ਬਣਨਾ ਤੈਅ ਹੈ, ਜਿਸ ‘ਚ ਸ੍ਰੀ ਜੇਤਲੀ ਵਿਸ਼ੇਸ਼ ਅਹੁੱਦੇ ‘ਤੇ ਬਿਰਾਜਮਾਨ ਹੋਣਗੇ ਅਤੇ ਅੰਮ੍ਰਿਤਸਰ ਦੀ ਅਵਾਜ਼ ਬਣਨਗੇ। ਉਨ੍ਹਾਂ ਕਿਹਾ ਕਿ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਸ੍ਰੀ ਜੇਤਲੀ ਦੇ ਚੋਣ ਪ੍ਰਚਾਰ ਨੂੰ ਹੋਰ ਬਲ ਮਿਲੇ ਅਤੇ ਉਹ ਭਾਈਵਾਲ ਪਾਰਟੀ ਅਕਾਲੀ ਦਲ ਨਾਲ ਮਿਲਕੇ ਚੋਣ ਸਰਗਰਮੀਆਂ ਨੂੰ ਹੋਰ ਵੀ ਜਿਆਦਾ ਤੇਜ਼ ਕਰਨ। ਉਨ੍ਹਾਂ ਨੇ ਵਿਰੋਧੀ ਪਾਰਟੀ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਤਾਂ ਚੋਣ ਮੁਹਿੰਮ ‘ਚੋਂ ਗਾਇਬ ਵੀ ਹੋ ਚੁੱਕੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …