Thursday, November 12, 2026

ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕ ਬੋਰਡ ਦੇ ਮੈਂਬਰਾਂ ਵਿਚੋਂ ਹੀ ਹੋਵੇ ਜਥੇ: ਅਵਤਾਰ ਸਿੰਘ

Avtar Singh SGPCਅੰਮ੍ਰਿਤਸਰ, 26 ਮਾਰਚ (ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਪੰਜ ਇਤਿਹਾਸਕ ਤਖ਼ਤ ਸਾਹਿਬਾਨਾਂ ਵਿਚੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨੰਦੇੜ ਮਹਾਰਾਸ਼ਟਰ ਦੀ ਮਹਾਨਤਾ ਵੀ ਅਹਿਮ ਹੈ।ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਛੋਹ ਪ੍ਰਾਪਤ ਇਸ ਮਹਾਨ ਤਖ਼ਤ ਦਾ ਮੁੱਖ ਪ੍ਰਬੰਧਕ ਪੂਰਨ ਗੁਰ ਸਿੱਖ ਤੇ ਰਹਿਣੀ-ਬਹਿਣੀ ਵਾਲਾ ਹੀ ਲਗਾਇਆ ਜਾਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਦਫ਼ਤਰ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਦੇ ਪ੍ਰਬੰਧ ਲਈ ਬੋਰਡ ਦੇ ਚੁਣੇ ਹੋਏ ਮੈਂਬਰਾਂ ਵਿਚੋਂ ਹੀ ਮੁੱਖ ਪ੍ਰਬੰਧਕ ਲਗਾਉਣਾ ਚਾਹੀਦਾ ਹੈ ਤੇ ਇਹ ਅਧਿਕਾਰ ਬੋਰਡ ਦੇ ਗਠਿਤ ਮੈਂਬਰਾਂ ਪਾਸ ਹੋਣਾ ਚਾਹੀਦਾ ਹੈ ਕਿ ਮੁੱਖ ਪ੍ਰਬੰਧਕ ਦੇ ਅਹੁੱਦੇ ਲਈ ਕੌਣ ਯੋਗ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਸਰਕਾਰ ਵੱਲੋਂ ਬੋਰਡ ਦੇ ਗਠਿਤ ਮੈਂਬਰਾਂ ਤੋਂ ਵੱਖਰਾ ਆਪਣੇ ਤੌਰ ‘ਤੇ ਸ. ਤਾਰਾ ਸਿੰਘ ਨੂੰ ਮੁੱਖ ਪ੍ਰਬੰਧਕ ਲਗਾਉੇਣਾ ਪ੍ਰ੍ਰੰਪਰਾਗਤ ਨਹੀਂ ਹੈ।ਸਰਕਾਰ ਨੂੰ ਇਸ ਕੰਮ ਵਿੱਚ ਦਖ਼ਲ ਅੰਦਾਜੀ ਨਹੀਂ ਕਰਨੀ ਚਾਹੀਦੀ।ਉਨ੍ਹਾਂ ਕਿਹਾ ਕਿ ਸਰਕਾਰ  ਨੇ ਨਿਯਮ ਤੇ ਉਪ-ਨਿਯਮਾਂ ਵਿੱਚ ਸੋਧ ਕਰਕੇ ਬੋਰਡ ਦਾ ਮੁੱਖੀ ਥਾਪਣ ਦੇ ਜੋ ਅਧਿਕਾਰ ਆਪਣੇ ਪਾਸ ਰੱਖੇ ਹਨ ਉਹ ਗਲਤ ਹਨ।ਉਨ੍ਹਾਂ ਕਿਹਾ ਕਿ ਮੇਰੇ ਪਾਸ ਜੋ ਜਾਣਕਾਰੀ ਹੈ ਉਸ ਮੁਤਾਬਿਕ ਸ. ਤਾਰਾ ਸਿੰਘ ਮੁਲੰਡ ਤਖ਼ਤ ਸਾਹਿਬ ਦੇ ਪ੍ਰਬੰਧ ਦੇ ਯੋਗ ਨਹੀਂ ਹੈ ਕਿਉਂਕਿ ਉਸ ਉਪਰ ਕਈ ਮਾਮਲੇ ਦਰਜ ਹਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …

Leave a Reply