Sunday, September 13, 2026

ਜਥੇ: ਅਵਤਾਰ ਸਿੰਘ ਨੇ ਸਾਬਕਾ ਸਕੱਤਰ ਸੁਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ

PPN2603201529ਅੰਮ੍ਰਿਤਸਰ, 26 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਾਬਕਾ ਸਕੱਤਰ ਸਵ. ਸੁਰਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਉਨ੍ਹਾਂ ਦੇ ਸਪੁੱਤਰ ਸ. ਪ੍ਰਿਤਪਾਲ ਸਿੰਘ ਅਤੇ ਪ੍ਰੀਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।ਸ. ਸੁਰਜੀਤ ਸਿੰਘ (ਹੋਠੀ) ੮੦ ਸਾਲਾਂ ਦੇ ਸਨ ਤੇ ਉਹ ਲੱਗਭਗ 46 ਸਾਲ ਵੱਖ-ਵੱਖ ਸਨਮਾਨ ਯੋਗ ਅਹੁਦਿਆਂ ਤੇ ਰਹਿੰਦੇ ਹੋਏ ਬਤੌਰ ਸਕੱਤਰ ਸ਼ੋ੍ਮਣੀ ਕਮੇਟੀ ਸੇਵਾ ਮੁਕਤ ਹੋਏ। ਜਥੇਦਾਰ ਅਵਤਾਰ ਸਿੰਘ ਨੇ ਉਨ੍ਹਾਂ ਦੇ ਪ੍ਰੀਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਸ. ਸੁਰਜੀਤ ਸਿੰਘ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਇਨਸਾਨ ਸਨ। ਉਨ੍ਹਾਂ ਆਪਣੇ ਸੇਵਾ ਕਾਲ ਦਾ ਸਫਰ ਇਕ ਕਲਰਕ ਤੋਂ ਸ਼ੁਰੂ ਕੀਤਾ ਅਤੇ ਆਪਣੇ ਕੰਮ ਪ੍ਰਤੀ ਸੁਰਿਹਦਤਾ ਕਾਰਣ ਹੀ ਉਹ 46 ਸਾਲਾਂ ਦੇ ਅਰਸੇ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਅਤੇ ਸ਼ੋ੍ਮਣੀ ਕਮੇਟੀ ਵਿਖੇ ਬਤੌਰ ਚੀਫ਼ ਅਕਾਊਂਟੈਂਟ, ਮੀਤ ਸਕੱਤਰ, ਐਡੀ: ਸਕੱਤਰ ਅਤੇ ਸਕੱਤਰ ਸ਼ੋ੍ਰਮਣੀ ਕਮੇਟੀ ਦੇ ਸਨਮਾਣਯੋਗ ਅਹੁਦੇ ਤੇ ਰਹੇ।ਇਸ ਮੌਕੇ ਉਨ੍ਹਾਂ ਨਾਲ ਸ. ਮਨਜੀਤ ਸਿੰਘ ਸਕੱਤਰ, ਸ. ਪਰਮਜੀਤ ਸਿੰਘ ਸਰੋਆ ਐਡੀ: ਸਕੱਤਰ ਤੇ ਸ. ਸਤਿੰਦਰ ਸਿੰਘ ਮੀਤ ਸਕੱਤਰ (ਨਿਜੀ ਸਹਾਇਕ) ਆਦਿ ਹਾਜ਼ਰ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply