Sunday, September 13, 2026

ਨਾਨਕ ਲੇਵਾ ਵਲੋਂ ਧਾਰਮਿਕ ਸਮਾਗਮ ਆਯੋਜਿਤ

PPN2703201502

ਬਠਿੰਡਾ, 27 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਘਰ ਘਰ ਜਾ ਕੇ ਜੋ ਸ਼ੁੱਧ ਪਾਠ ਕਰਨ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਅਤੇ  ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ .ਅੱਜ ਵਿਸ਼ੇਸ਼ ਤੌਰ ‘ਤੇ ਸ਼ੁਕਰਵਾਰ  ਧਾਰਮਿਕ ਸਮਾਗਮ ਸੁਖਵਿੰਦਰ ਸਿੰਘ ਸਰਪੰਚ ਪੁੱਤਰ ਮੇਜਰ ਸਿੰਘ ਪਿੰਡ ਕਿਲੀ ਵਾਲਿਆਂ ਦੇ ਨਵੇਂ ਗ੍ਰਹਿ ਗੁਰ ਤੇਗ ਬਹਾਦਰ, 100 ਫੁੱਟੀ ਰੋਡ, ਗਲੀ ਨੰਬਰ 18 ਵਿਖੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ।ਇਸ ਮੌਕੇ ਭਾਈ ਅਬਨਾਸ਼ ਸਿੰਘ ਸੋਢੀ ਵਲੋਂ ਸਬਦ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਿੱਚ ਅਮਰਜੀਤ ਸਿੰਘ, ਦਿਲਬਾਗ ਸਿੰਘ, ਗੁਰਿੰਦਰਪਾਲ ਸਿੰਘ ਬੱਬੂ, ਮਿੱਠੂ ਸਿੰਘ, ਤੇਜਾ ਸਿੰਘ, ਕੇਵਲ ਸਿੰਘ, ਸੁਖਵਿੰਦਰ ਸਿੰਘ ਸਾਹਨੀ ਤੋਂ ਇਲਾਵਾ ਮੁੱਖ ਸੇਵਾਦਾਰ ਅਵਤਾਰ ਸਿੰਘ ਕੈਂਥ ਵੀ ਹਾਜ਼ਰ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply