Sunday, September 13, 2026

ਰੈਡ ਕਰਾਸ ਸੁਸਾਇਟੀ ਵਲੋਂ ਲਗਾਏ ਕੈਂਪ ‘ਚ 20 ਨੌਜਵਾਨਾਂ ਨੇ ਕੀਤਾ ਖੂਨਦਾਨ

PPN2703201503

ਬਠਿੰਡਾ, 27 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਅਤੇ ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਡਾ: ਬਸੰਤ ਗਰਗ, ਦੀ ਰਹਿਨੁਮਾਈ ਹੇਠ ਨੌਜਵਾਨਾ ਨੂੰ ਖੂਨਦਾਨ ਲਹਿਰ ਵਿੱਚ ਸ਼ਾਮਿਲ ਕਰਨ ਦੇ ਉਦੇਸ਼ ਨਾਲ ਇੱਕ ਸਵੈ-ਇਛੁੱਕ ਖੂਨਦਾਨ ਕਂੈਪ ਰੈਡ ਕਰਾਸ ਭਵਨ ਵਿਖੇ ਲਗਾਇਆ ਗਿਆ ਜਿਸ ਵਿੱਚ 20 ਨੌਜਵਾਨਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ।  ਸਥਾਨਿਕ ਰੈਡ ਕਰਾਸ ਭਵਨ ਵਿਖੇ ਰੈਡ ਕਰਾਸ ਵੱਲੋਂ ਲਗਾਏ ਗਏ ਇਸ ਸਵੈ-ਇਛੁੱਕ ਖੂਨਦਾਨ ਕੈਪ ਵਿੱਚ ਸਿਵਲ ਹਸਪਤਾਲ ਬਠਿੰਡਾ ਦੀ ਬਲੱਡ ਬੈਂਕ ਟੀਮ ਨੇ ਖੂਨ ਇੱਕਤਰ ਕੀਤਾ। ਸਕੱਤਰ ਰੈਡ ਕਰਾਸ ਕਰਨਲ ਵੀਰੇਂਦਰ ਕੁਮਾਰ (ਰਿਟਾ) ਨੇ ਨੌਜਵਾਨਾ ਦੀ ਹੌਂਸਲਾ ਅਫਜ਼ਾਈ ਕਰਨ ਉਪਰੰਤ ਸੰਬੋਧਨ ਕਰਦਿਆਂ ਕਿਹਾ ਦਾਨ ਕੀਤੇ ਖੂਨ ਨਾਲ 3 ਵਿਅਕਤੀਆਂ ਦੀ ਜ਼ਿੰਦਗੀ ਬਚਦੀ ਹੈ। ਸੋ ਹਰੇਕ ਤੰਦਰੁਸਤ ਵਿਅਕਤੀ ਨੂੰ ਸਵੈ-ਇੱਛਾ ਨਾਲ ਖੂਨਦਾਨ ਲਈ ਅੱਗੇ ਆਉਣਾ ਚਾਹੀਦਾ ਹੈ। ਖੂਨਦਾਨ ਕੈਂਪ ਨੂੰ ਕਾਮਯਾਬ ਕਰਨ ਵਿੱਚ ਰੈਡ ਕਰਾਸ ਸਟਾਫ ਵੱਲੋਂ ਭਰਪੂਰ ਯੋਗਦਾਨ ਪਾਇਆ ਗਿਆ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply