Tuesday, July 21, 2026

ਐਥਲੈਟਿਕ ਮੀਟ ਦੌਰਾਨ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ 6 ਤਮਗੇ

PPN2703201504

ਬਠਿੰਡਾ, 27 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੁਆਰਾ ਆਯੋਜਿਤ ਅੰਤਰ ਕਾਲਜ ਐਥਲੈਟਿਕ ਮੀਟ ਦੇ ਵੱਖ-ਵੱਖ ਐਥਲੇਟਿਕਸ ਮੁਕਾਬਲਿਆਂ ਵਿੱਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਸੰਬੰਧਤ ਸਾਰੇ ਹੀ ਕਾਲਜਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਇਹਨਾਂ ਵੱਖ-ਵੱਖ ਐਥਲੇਟਿਕ ਮੁਕਾਬਲਿਆਂ ਵਿੱਚ ਬਾਬਾ ਫਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਮਿਸਾਲੀ ਕਾਰਗੁਜਾਰੀ ਦਿਖਾਉਂਦੇ ਹੋਏ 2 ਸੋਨ ਤਮਗੇ, 3 ਚਾਂਦੀ ਤਮਗੇ ਅਤੇ 1 ਕਾਂਸੀ ਦਾ ਤਮਗਾ ਪ੍ਰਾਪਤ ਕੀਤਾ।
ਇਸ ਪੀਟੀਯੂ ਅੰਤਰ ਕਾਲਜ ਐਥਲੈਟਿਕ ਮੀਟ ਵਿੱਚ ਹੋਏ 4&400 ਰਿਲੇਅ ਦੌੜ ਦੇ ਮੁਕਾਬਲੇ ਵਿੱਚ ਅਮਨਦੀਪ ਕੌਰ (ਇਲੈਕਟ੍ਰੋਨਿਕਸ ਐਂਡ ਕੰਮਿਊਨੀਕੇਸ਼ਨ ਇੰਜਨੀਅਰਿੰਗ -ਅੱਠਵਾਂ ਸਮੈਸਟਰ), ਮਨਪ੍ਰੀਤ ਕੌਰ (ਕੰਪਿਊਟਰ ਸਾਇੰਸ ਇੰਜਨੀਅਰਿੰਗ ਅੱਠਵਾਂ ਸਮੈਸਟਰ), ਸੁਪਰਭਾ ਰਾਏ (ਇਲੈਕਟ੍ਰੋਨਿਕਸ ਐਂਡ ਕੰਮਿਊਨੀਕੇਸ਼ਨ ਇੰਜਨੀਅਰਿੰਗ-ਛੇਵਾਂ ਸਮੈਸਟਰ) ਅਤੇ ਸ਼ਬੀਨਦੀਪ ਕੌਰ (ਕੰਪਿਊਟਰ ਸਾਇੰਸ ਇੰਜਨੀਅਰਿੰਗ- ਛੇਵਾਂ ਸਮੈਸਟਰ) ਨੇ ਵਧੀਆ ਖੇਡ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਜਿੱਤਿਆ। ਇਸੇ ਤਰ੍ਹਾਂ ਮਕੈਨੀਕਲ ਇੰਜਨੀਅਰਿੰਗ ਦੇ ਛੇਵੇਂ ਸਮੈਸਟਰ ਦੇ ਵਿਦਿਆਰਥੀ ਡੇਵਿਡ ਸੈਮੂਅਲ ਨੇ ਵੀ ਤੀਹਰੀ ਛਾਲ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਮਗਾ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ 800 ਮੀਟਰ ਦੌੜ ਅਤੇ 400 ਮੀਟਰ ਅੜਿੱਕਾ ਦੌੜ ਦੇ ਮੁਕਾਬਲਿਆਂ ਵਿੱਚ ਅਮਨਦੀਪ ਕੌਰ (ਇਲੈਕਟ੍ਰੋਨਿਕਸ ਐਂਡ ਕੰਮਿਊਨੀਕੇਸ਼ਨ ਇੰਜਨੀਅਰਿੰਗ -ਅੱਠਵਾਂ ਸਮੈਸਟਰ) ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ। ਹੈਮਰ ਥਰੋ ਦੇ ਮੁਕਾਬਲੇ ਵਿੱਚ ਸਿਵਲ ਇੰਜਨੀਅਰਿੰਗ ਦੇ ਅੱਠਵਾਂ ਸਮੈਸਟਰ ਦੇ  ਵਿਦਿਆਰਥੀ ਅਰਸ਼ਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ। ਲੰਮੀ ਛਾਲ ਦੇ ਮੁਕਾਬਲੇ ਵਿੱਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੇ ਅੱਠਵੇਂ ਸਮੈਸਟਰ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਤਮਗਾ ਜਿੱਤਿਆ। ਖੇਡਾਂ ਦੇ ਖ਼ੇਤਰ ਵਿੱਚ ਪ੍ਰਾਪਤ ਇਹਨਾਂ ਅਹਿਮ ਪ੍ਰਾਪਤੀਆਂ ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬਾਬਾ ਫਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਅਸਿਸਟੈਂਟ ਡਾਇਰੈਕਟਰ (ਅਕਾਦਮਿਕ) ਇੰਜ. ਮਨੀਸ਼ ਗੋਇਲ ਨੇ ਕਾਲਜ ਦੇ ਡੀ.ਪੀ.ਈ. ਪ੍ਰਕਾਸ਼ ਸਿੰਘ ਬਰਾੜ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਧਾਲੀਵਾਲ ਨੇ ਵੀ ਇੰਜਨੀਅਰਿੰਗ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਮਾਣ ਮੱਤੀਆਂ ਪ੍ਰਾਪਤੀਆਂ ਕਰਨ ‘ਤੇ ਕਾਲਜ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਨੇ ਭਰੋਸਾ ਦਿੱਤਾ  ਕਿ ਅਜਿਹੀਆਂ ਮਾਣ ਮੱਤੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੀ ਸੰਸਥਾ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply