Monday, September 14, 2026

ਬੀ. ਬੀ. ਕੇ. ਡੀ. ਏ. ਵੀ ਕਾਲਜ ਦੀਆਂ ਵਿਦਿਆਰਥਣਾਂ ਨੇ ਨੈਤਿਕ ਸਿੱਖਿਆ ਇਮਤਿਹਾਨ ‘ਚ ਲਿਆ ਭਾਗ

PPN2703201506

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਇਮਤਿਹਾਨ (ਕਾਲਜ)-2014 ਕਰਵਾਏ ਗਏ।ਜਿਸ ਵਿਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਇਸ ਇਮਤਿਹਾਨ ਵਿਚੋਂ ਸੰਦੀਪ ਕੌਰ ਬੀ. ਏ. ਚੌਥਾ ਸਮੈਸਟਰ ਨੇ ਪਹਿਲਾ ਸਥਾਨ ਹਾਸਿਲ ਕਰਕੇ ‘ਏ’ ਗਰੇਡ ਪ੍ਰਾਪਤ ਕੀਤਾ ਅਤੇ ਪੂਰਨਿਮਾ ਬੀ. ਏ. ਚੌਥਾ ਸਮੈਸਟਰ ਅਤੇ ਜਪਲੀਨ ਬੀ. ਐਸ. ਸੀ. ਕੰਪਿਊਟਰ ਸਾਇੰਸ ਸਮੈਸਟਰ ਛੇਵਾਂ ਨੇ ‘ਬੀ+’ ਗਰੇਡ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ।ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਅਤੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਰੁਪਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸ਼ੀਲਡ ਅਤੇ ਸਰਟੀਫ਼ਿਕੇਟ ਦੇ ਕੇ ਉਨਾਂ ਦੀ ਇਸ ਸਫ਼ਲਤਾ ਤੇ ਵਧਾਈ ਦਿੱਤੀ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply