
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਅੱਜ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ । ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੌਜਨ ਕੀਤਾ ਗਿਆ । ਇਸ ਸੰਖੇਪ ਪਰ ਭਾਵਪੂਰਤ ਸਮਾਗਮ ਦੌਰਾਨ, ਟੀ.ਵੀ. ਅਤੇ ਰੰਗਮੰਗ ਨਾਲ ਜੁੜੇ ਮੰਝੇ ਹੋਏ ਰੰਗਕਰਮੀ ਸ਼੍ਰੀ ਵਿਜੇ ਸ਼ਰਮਾ ਮੁੱਖ ਮਹਿਮਾਨ ਅਤੇ ਬੁਲਾਰੇ ਵਜੋਂ ਮੌਜੂਦ ਸਨ।ਸਭ ਤੋਂ ਪਹਿਲਾਂ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਮੁੱਖ ਮਹਿਮਾਨ ਜੀ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਨੂੰ ਕਿਹਾ।ਸ਼੍ਰੀ ਵਿਜੇ ਸ਼ਰਮਾ ਜੀ ਨੇ ਆਪਣੇ ਸੰਬੋਧਨ ਵਿੱਚ ਰੰਗਮੰਚ ਦੇ ਇਤਿਹਾਸਕ ਸਫ਼ਰ ਨੂੰ ਧਿਆਨ ਕਰਦਿਆਂ ਦੱਸਿਆ ਕਿ ਪੰਜਾਬੀ ਰੰਗਮੰਚ ਦਾ ਮੁੱਢ ਅੰਮ੍ਰਿਤਸਰ ਵਿਖੇ ਹੀ ਬੱਝਾ ਅਤੇ ਅੱਜ ਵੀ ਪੰਜਾਬੀ ਰੰਗਮੰਚ ਦੇ ਵਿਕਾਸ ਵਿੱਚ ਅੰਮ੍ਰਿਤਸਰ ਦਾ ਵਿਸ਼ੇਸ਼ ਯੋਗਦਾਨ ਹੈ।ਉਹਨਾਂ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਰੰਗਮੰਚ ਸਾਡੀ ਜ਼ਿੰਦਗੀ ਦੇ ਹਰ ਪਹਿਲੂ ਨਾਂਲ ਜੁੜਿਆ ਹੋਇਆ ਹੈ ।ਰੰਗਮੰਚ ਸਾਡੀ ਲੋਕ ਵਿਰਾਸਤ ਦਾ ਹਿੱਸਾ ਹੈ ਅਤੇ ਸਾਨੂੰ ਇਸ ਦੀ ਤਰੱਕੀ ਦੇ ਲਈ ਸਦਾ ਹੀ ਯਤਨ ਕਰਦੇ ਰਹਿਣਾ ਚਾਹੀਦਾ ਹੈ । ਇਸ ਮੌਕੇ ਸ਼੍ਰੀ ਵਿਜੇ ਸ਼ਰਮਾ ਨੇ ਆਪਣੀ ਸੰਵਾਦ ਕਲਾ ਦਾ ਮੁਜ਼ਹਰਾ ਵੀ ਕੀਤਾ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰੁਬੰਧਕ ਡਾ. ਰਾਜੇਸ਼ ਕੁਮਾਰ ਨੇ ਵੀ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਰੰਗਮੰਚ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।ਅੰਤ ਵਿਚ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਜਿੱਥੇ ਸ਼੍ਰੀ ਵਿਜੇ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਉੱਥੇ ਸ਼੍ਰੀ ਵਿਜੇ ਸ਼ਰਮਾ ਦਾ ਸਕੂਲ ਵਿਖੇ ਆਉਣ ਅਤੇ ਬੱਚਿਆਂ ਦਾ ਮਾਰਗ ਦਰਸ਼ਨ ਕਰਨ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਸ਼੍ਰੀਮਤੀ ਅਰੁਣਾ ਬਖ਼ਸੀ ਸ਼੍ਰੀਮਤੀ ਰੇਮਨ ਸ਼ਰਮਾ, ਮਿਸ ਰਿਤੂ ਪਾਂਡਿਆ, ਸ਼੍ਰੀਮਤੀ ਸ਼ੈਲੀ ਦੱਤਾ ਅਤੇ ਸz: ਗੁਰਬਿੰਦਰ ਸਿੰਘ ਭੱਟੀ ਹਾਜ਼ਰ ਸਨ ।
Punjab Post Daily Online Newspaper & Print Media