
ਛੇਹਰਟਾ, 27 ਮਾਰਚ (ਨੋਬਲ) ਅਕਾਲੀ ਭਾਜਪਾ ਸਰਕਾਰ ਵਲੋਂ ਪੰਜਾਬ ਦੀ ਤੱਰਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕਾਰਜ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਦਰਜ ਹੋਣਗੇ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਭਾਗ ਕੈਬਨਿਟ ਮੰਤਰੀ ਤੇ ਵਿਧਾਇਕ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਵਰ੍ਹੇ ਦੇ ਕਾਰਜਾਂ ਦਾ ਜੋ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਗਿਆ ਸੀ, ਪੰਜਾਬ ਸਰਕਾਰ ਨੇ ਉਨਾਂ ਵਾਅਦਿਆਂ ਤੇ ਖਰਾ ਉੱਤਰਦੇ ਹੋਏੇ ਸ਼ਹਿਰੀ ਤੇ ਸਰਹੱਦੀ ਖੇਤਰਾਂ ਨੂੰ ਕਰੋੜਾਂ ਰੁਪਏ ਦੇ ਪ੍ਰੌਜੈਕਟਾਂ ਰਾਹੀਂ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਹੈ।ਰਣੀਕੇ ਨੇ ਕਿਹਾ ਕਿ ਪੰਜਾਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੇ ਇਸ ਦੌਰੇ ਨਾਲ ਇਸ ਵਰ੍ਹੇ ਖੇਤੀਬਾੜੀ ਤੇ ਹੋਰ ਵਿਕਾਸ ਕਾਰਜਾਂ ਨੂੰ ਗਤੀ ਮਿਲੇਗੀ। ਉਨਾਂ ਕਿਹਾ ਕਿ ਸਰੱਹਦੀ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਾਸਤੇ ਤੇ ਆਮ ਕਿਸਾਨਾਂ ਦੀਆਂ ਬਿਜਲੀ ਪਾਣੀ ਤੇ ਹੋਰ ਜਰੂਰਤਾਂ ਨੂੰ ਪਹਿਲ ਕਦਮੀ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਇਸ ਮੋਕੇ ਜਿਲਾ ਦਿਹਾਤੀ ਪ੍ਰਧਾਨ ਸੋਨੂੰ ਜੰਡਿਆਲਾ, ਹੀਰਾ ਸਿੰਘ ਪਿੰਡੋਰੀ, ਹਰਜੋਤ ਸਿੰਘ, ਗੁਰਪ੍ਰੀਤ ਸਿੰਘ, ਸਾਹਿਲ ਸ਼ਰਮਾ, ਦਿਲਪ੍ਰੀਤ ਸਿੰਘ, ਰਖਵਿੰਦਰ ਸਿੰਘ, ਪਰਮਦੀਪ ਸਿੰਘ ਆਦਿ ਹਾਜਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media