Wednesday, September 23, 2026

ਫਿਲਮ ਨਾਨਕ ਸ਼ਾਹ ਫਕੀਰ ਨੂੰ ਅਕਾਲ ਤਖਤ ਸਾਹਿਬ ਦੀ ਮੰਜੂਰੀ ਨਹੀਂ – ਗਿ: ਗੁਰਬਚਨ ਸਿੰਘ

Giani-Gurbachan-Singh1ਅੰਮ੍ਰਿਤਸਰ, 27 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਉਨਾਂ ਨੇ ਨਾਨਕ ਸ਼ਾਹ ਫਕੀਰ ਫਿਲਮ ਨੂੰ ਕੋਈ ਵੀ ਮੰਜੂਰੀ ਨਹੀਂ ਦਿੱਤੀ।ਫਿਲਮ ਦੇ ਡਾਇਰੈਕਟਰ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਮੰਜੂਰੀ ਬਾਰੇ ਕੀਤੇ ਜਾ ਰਹੇ ਦਾਅਵੇ ਸਬੰਧੀ ਸਿੰਘ ਸਾਹਿਬ ਨੇ ਕਿਹਾ ਹੈ ਕਿ ਉਨਾਂ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਫਿਲਮ ਬਨਾਉਣ ਸਬੰਧੀ ਪ੍ਰਸੰਸਾ ਪੱਤਰ ਦਿੱਤਾ ਸੀ, ਜੋ ਇਸ ਫਿਲਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੋਈ ਮੰਜੂਰੀ ਜਾਂ ਕਲੀਨ ਚਿੱਟ ਨਹੀਂ ਹੈ।ਉਨਾਂ ਕਿਹਾ ਕਿ ਫਿਲਮ ‘ਚ ਦਰਸਾਏ ਗਏ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਹਟਾ ਕੇ ਸ਼੍ਰੋਮਣੀ ਕਮੇਟੀ ਪਾਸੋਂ ਮਨਜੂਰੀ ਲੈਣੀ ਚਾਹੀਦੀ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply