ਅੰਮ੍ਰਿਤਸਰ, 28 ਮਾਰਚ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਸ਼੍ਰੋਮਣੀ ਸ਼ਾਇਰ (ਸੰਪਾਦਕ ਅੱਖਰ) ਸਵ: ਸ੍ਰੀ ਪ੍ਰਮਿੰਦਰਜੀਤ ਜੀ ਨਿਮਿਤ ਸ਼ਰਧਾਂਜਲੀ ਸਮਾਗਮ ਮਿਤੀ 29 ਮਾਰਚ 2015 ਦਿਨ ਐਤਵਾਰ ਨੂੰ ਬਾਅਦ ਦੁਪਹਿਰ 3 ਵਜੇ ਵਿਰਸਾ ਵਿਹਾਰ ਦੇ ਸ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਰਖਿਆ ਗਿਆ ਹੈ। ਇਸ ਸ਼ਰਧਾਂਜਲੀ ਸਮਾਗਮ ਵਿੱਚ ਸਾਹਿਤ ਤੇ ਕਲਾ ਜਗਤ ਦੀਆਂ ਪ੍ਰਸਿੱਧ ਹਸਤੀਆਂ ਸਦੀਵੀਂ ਵਿਛੋੜਾ ਦੇ ਗਏ ਸ੍ਰੀ ਪ੍ਰਮਿੰਦਰਜੀਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ। ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਸ਼ ਸਚਦੇਵਾ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਸ਼ਰਧਾਂਜ਼ਲੀ ਸਮਾਗਮ ਵਿੱਚ ਪੁੱਜਣ ਹਿੱਤ ਸਮੂਹ ਲੇਖਕਾਂ, ਸਾਹਿਤਕਾਰਾਂ ਅਤੇ ਬੁਧੀਜੀਵੀਆਂ ਨੂੰ ਹਾਰਦਿਕ ਸੱਦਾ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media