
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਹਰਮਨਪ੍ਰੀਤ ਸਿੰਘ ਅਤੇ ਅਕਾਸ਼ ਠਾਕੁਰ ਨੇ 20 ਮਾਰਚ ਤੋਂ 23 ਮਾਰਚ ਤੱਕ ਗਵਾਲੀਅਰ ਵਿਖੇ ਆਯੋਜਿਤ ੨੨ਵੀਂ ਜੂਨੀਅਰ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਐਪੀ ਅਤੇ ਫਾਇਨ ਈਵੈਂਟ ਵਿੱਚ ਭਾਗ ਲੈ ਕੇ ਸ਼ਾਨਕਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਚਾਂਦੀ ਅਤੇ ਕਾਂਸੇ ਦਾ ਤਗਮਾ ਹਾਸਲ ਕੀਤਾ।ਸਕੂਲ ਦੇ ਪਿ੍ਸੀਪਲ /ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਇਹਨਾਂ ਖਿਡਾਰੀਆਂ ਨੇ ਇਸਤੋਂ ਪਹਿਲਾਂ ਵੀ ਕਈ ਰਾਸ਼ਟਰੀ ਅਤੇ ਅੰਤਰੁਰਾਸ਼ਟਰੀ ਪੱਧਰ ਦੀਆਂ ਪ੍ਰਤਿਯੋਗਤਾਵਾਂ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ।ਇਹਨਾਂ ਖਿਡਾਰੀਆਂ ਦੇ ਅੰਮ੍ਰਿਤਸਰ ਵਾਪਸ ਪੁਜਣ ਤੇ ਸਕੂਲ ਦੇ ਮੈਂਬਰ ਇੰਚਾਰ ਸ. ਹਰਮਿੰਦਰ ਸਿੰਘ, ਪਿ੍ਸੀਪਲ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।ਦੋਹਾਂ ਖਿਡਾਰੀਆਂ ਨੂੰ ਇਹਨਾਂ ਦੀ ਸਫਲਤਾ ਲਈ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਹੋਰ ਮਲ੍ਹਾਂ ਮਾਰਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media