
ਅਲਗੋਂ ਕੋਠੀ, 28 ਮਾਰਚ (ਹਰਦਿਆਲ ਸਿੰਘ ਭੈਣੀ) – ਜਿਲ੍ਹਾ ਪ੍ਰੋਗਰਾਮ ਅਫਸਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਡੀ.ਪੀ.ਓ ਸ੍ਰੀਮਤੀ ਮੰਜ਼ਿਲਾ ਭਿਖੀਵਿੰਡ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਮਾਦਾ ਭਰੂਣ ਹੱਤਿਆ ਰੋਕੂ ਪ੍ਰੋਗਰਾਮ ਕਰਵਾਇਆ ਗਿਆ।ਇਸ ਬਲਾਕ ਪੱਧਰੀ ਪ੍ਰੋਗਰਾਮ ਵਿੱਚ ਪਿੰਡਾਂ ਦੇ ਸਰਪੰਚ ਅਤੇ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਭਾਗ ਲਿਆ।ਪ੍ਰੋਗਰਾਮ ਦੌਰਾਨ ‘ਮਾਦਾ ਭਰੂਣ ਹੱਤਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ‘ਨੁੱਕੜ ਨਾਟਕ’ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ।ਡੀ.ਪੀ.ਓ ਭਿਖੀਵਿੰਡ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦਾ ਲਿੰਗ ਅਨੁਪਾਤ ਦਿਨੋ ਦਿਨ ਘਟਦਾ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।ਉਨਾਂ ਕਿਹਾ ਕਿ ਲੜਕੀਆਂ ਨੂੰ ਬਚਾਉਣ ਲਈ ਸਰਕਾਰ ਪ੍ਰੋਗਰਾਮ ਅਤੇ ਸਕੀਮਾਂ ਬਣਾ ਰਹੀ ਹੈ, ਜਿੰਨਾਂ ਦਾ ਲਾਭ ਸਾਰਿਆਂ ਨੂੰ ਜਰੂਰ ਲੈਣਾ ਚਾਹੀਦਾ ਹੈ।ਉਨਾਂ ਅਪੀਲ ਕੀਤੀ ਕਿ ਅੱਜ ਦੀ ਧੀ ਹੀ ਕੱਲ ਦੀ ਮਾਂ ਹੈ, ਇਸ ਲਈ ਲੜਕੀਆਂ ਨੂੰ ਕੁੱਖ ਵਿੱਚ ਮਾਰਣ ਦੀ ਬਜ਼ਾਏ ਪੁੱਤਾਂ ਵਰਗਾ ਪਿਆਰ ਦੇਣਾ ਚਾਹੀਦਾ ਹੈ।ਇਸ ਮੌਕੇ ਅਲ਼ਗੋਂ ਖੁਰਦ ਦੇ ਸਰਪੰਚ ਬੋਹੜ ਸਿੰਘ, ਅਲਗੋਂ ਕੋਠੀ ਸਰਪੰਚ ਮਨਜੀਤ ਸਿੰਘ, ਸ੍ਰੀਮਤੀ ਦਵਿੰਦਰ ਕੌਰ, ਡਾ. ਕਰਮਬੀਰ ਸਿੰਘ ਅਲਗੋਂ, ਬਾਊ ਰਾਮ ਅਲਗੋਂ, ਗੁਰਪ੍ਰੀਤ ਸਿੰਘ, ਬਚਨ ਸਿੰਘ ਸਰਪੰਚ, ਕਿਰਪਾਲ ਸਿੰਘ, ਸੁਖਵੰਤ ਸਿੰਘ ਘੁੱਲਾ ਅਲਗੋਂ ਕੋਠੀ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media