Saturday, March 21, 2026

ਗੁਰਦੁਆਰਾ ਖਾਲਸਾ ਪੁਰੀ ਵਿਖੇ ਸਲਾਨਾ ਜੋੜ ਮੇਲਾ ਮਨਾਇਆ ਗਿਆ

PPN2903201506ਭਿੱਖੀਵਿੰਡ, 29 ਮਾਰਚ (ਕੁਲਵਿੰਦਰ ਸਿੰਘ ਕੰਬੋਕੇ, ਲਖਵਿੰਦਰ ਸਿੰਘ ਗੋਲਣ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਅਲਗੋਂ ਖੁਰਦ ਵਿਖੇ ਪ੍ਰਧਾਨ ਗੁਰਦਿਆਲ ਸਿੰਘ, ਗੁਰਸਾਬ੍ਹ ਸਿੰਘ ਦੀ ਅਗਵਾਈ ਹੇਠ ਪਿੰਡ ਮੋਹਤਬਰ ਸੱਜਣਾਂ ਦੇ ਸਹਿਯੋਗ ਨਾਲ ਗੁਰਦੁਆਰਾ ਖਾਲਸਾ ਪੁਰੀ ਵਿਖੇ ਸਲਾਨਾ ਜੋੜ ਮੇਲਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਖੁੱਲ੍ਹੇ ਪੰਡਾਲ ਵਿੱਚ ਦੀਵਾਨ ਸਜਾਏ ਗਏ।ਇੰਂਨਾਂ ਸੱਜੇ ਹੋਏ ਦੀਵਾਨਾਂ ਵਿੱਚ ਰਾਗੀ, ਢਾਡੀ, ਕਵੀਸ਼ਰ ਅਤੇ ਕਥਾ ਵਾਚਕਾਂ ਨੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਕੁਲਗੀਧਰ ਅਕੈਡਮੀ ਦੇ ਛੋਟੇ ਬੱਚਿਆਂ ਦੇ ਜਥੇ ਨੇ ਸ਼ਹੀਦ ਬਾਬਾ ਸੁੱਖਾ ਸਿੰਘ ਅਤੇ ਸ਼ਹੀਦ ਬਾਬਾ ਮਹਿਤਾਬ ਸਿੰਘ ਦਾ ਇਤਿਹਾਸ ਸਰਵਣ ਕਰਾਇਆ। ਸਮਾਪਤੀ ਉਪਰੰਤ ਕਬੱਡੀ ਦਾ ਮੈਚ ਵੀ ਕਰਵਾਇਆ ਗਿਆ। ਇਸ ਸਮੇਂ ਹਾਜ਼ਰ ਪਿੰਡ ਦੇ ਮੋਹਤਬਰ ਸਰਪੰਚ ਬੋਹੜ ਸਿੰਘ, ਗੁਰਮੁੱਖ ਸਿੰਘ, ਜਰਨੈਲ ਸਿੰਘ, ਕੁਲਵੰਤ ਸਿੰਘ, ਗੁਰਸਾਬ ਸਿੰਘ, ਗੁਰਸੇਵਕ ਸਿੰਘ, ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply