Thursday, June 19, 2025
Breaking News

ਭਾਈ ਗੁਰਮੇਲ ਸਿੰਘ ਅਮਰੀਕਾ ਦਾ ਜਥਾ ਗੋਲਡ ਮੈਡਲਾਂ ਨਾਲ ਸਨਮਾਨਿਤ

PPN2903201512
ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗੁ: ਕਾਰ ਸੇਵਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਹੋਈ ਇਕੱਤਰਤਾ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ (ਹੁਣ ਅਮਰੀਕਾ ਵਾਸੀ) ਭਾਈ ਗੁਰਮੇਲ ਸਿੰਘ ਤੇ ਉਨ੍ਹਾਂ ਦੇ ਜੱਥੇ ਦੇ ਸਾਥੀਆਂ ਭਾਈ ਗੁਰਬਚਨ ਸਿੰਘ ਤੇ ਭਾਈ ਕੁਲਦੀਪ ਸਿੰਘ ਨੂੰ ਗੋਲਡ ਮੈਡਲ, ਯਾਦਗਾਰੀ ਚਿੰਨ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਸਭਾ ਦੇ ਪ੍ਰਧਾਨ ਤੇ ਪੰਥ ਦੇ ਪ੍ਰਸਿੱਧ ਰਾਗੀ ਭਾਈ ਰਵਿੰਦਰ ਸਿੰਘ ਨੇ ਮੈਂਬਰਾਂ ਨੂੰ ਪ੍ਰੇਰਨਾ ਦਿੱਤੀ ਕਿ ਸਮੂਹ ਜਥੇ ਭਾਈ ਗੁਰਮੇਲ ਸਿੰਘ ਵਾਂਗ ਪ੍ਰੇਮ, ਸਤਿਕਾਰ ਤੇ ਤਿਆਗ ਦੀ ਭਾਵਨਾ ਅਪਨਾਉਣ।ਇਸ ਮੌਕੇ ਜਨਰਲ ਸਕੱਤਰ ਭਾਈ ਬਲਦੇਵ ਸਿੰਘ ਵਡਾਲਾ, ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਗੁਰਦੇਵ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਗੁਰਕੀਰਤ ਸਿੰਘ ਭਾਈ ਗੁਰਿਵੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਅਰਜਨ ਸਿੰਘ ਬਾਲਾ, ਭਾਈ ਜਗਦੀਪ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਹਰਪ੍ਰੀਤ ਸਿੰਘ ਭਗਤ, ਭਾਈ ਮਨਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸਤਨਾਮ ਸਿੰਘ ਬੈਂਕਾ, ਭਾਈ ਸੁਖਜੀਤ ਸਿੰਘ ਤੇ ਇੰਚਾਰਜ ਰਾਗੀਆਂ ਭਾਈ ਮਨਜੀਤ ਸਿੰਘ ਸਮੇਤ ਕਈ ਹੋਰ ਕੀਰਤਨੀਏ ਹਾਜ਼ਰ ਸਨ ।

Check Also

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ …

Leave a Reply