Thursday, November 5, 2026

ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਐਵਾਰਡ ਪ੍ਰਦਾਨ

PPN3003201501
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪਦਮ ਵਿਭੂਸ਼ਣ ਐਵਾਰਡ ਨਾਲ ਨਵਾਜ਼ਿਆ ਗਿਆ ਹੈ।ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਵਲੋਂ ਸ੍ਰ. ਬਾਦਲ ਨੂੰ ਇਹ ਐਵਾਰਡ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿਖੇ ਹੋਏ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ।ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ, ਉਪ ਰਾਸ਼ਟਰਪਤੀ ਹਾਮਿਦ ਅਹਿਮਦ ਅਨਸਾਰੀ, ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵੀ ਮੌਜੂਦ ਸਨ।ਪਦਮ ਵਿਭੂਸ਼ਣ ਪ੍ਰਾਪਤ ਕਰਨ ਉਪਰੰਤ ਸ੍ਰ. ਬਾਦਲ ਨੇ ਇਹ ਐਵਾਰਡ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਸਮਰਪਿਤ ਕੀਤਾ ਹੈ।ਉਨਾਂ ਨੇ ਕਿਹਾ ਕਿ ਪੰਜਾਬੀਆਂ ਵਲੋਂ ਮਿਲੇ ਪਿਆਰ ਅਤੇ ਉਨਾਂ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇਣ ‘ਤੇ ਹੀ ਉਹ ਇਸ ਐਵਾਰਡ ਦੇ ਹੱਕਦਾਰ ਬਣੇ ਹਨ।
ਇਸ ਸਮਾਰੋਹ ਦੌਰਾਨ ਸ਼੍ਰੀ ਮਦਨ ਮੋਹਨ ਮਾਲਵੀਆ ਨੂੰ ਮਰਨ ਉਪਰੰਤ ਦਿੱਤਾ ਗਿਆ ਭਾਰਤ ਰਤਨ ਐਵਾਰਡ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਭਾਜਪਾ ਆਗੂ ਸ੍ਰੀ ਲਾਲ ਕਿਸ਼ਨ ਅਡਵਾਨੀ ਨੂੰ ਪਦਮ ਵਿਭੂਸ਼ਣ ਅਤੇ ਐਡਵੋਕੇਟ ਹਰੀਸ਼ ਸਾਲਵੇ, ਪੱਤਰਕਾਰ ਸਵਪਨ ਦਾਸ ਗੁਪਤਾ ਤੇ ਰਜ਼ਤ ਸ਼ਰਮਾ ਨੂੰ ਪਦਮ ਭੂਸ਼ਣ ਪੁਰਸਕਾਰ ਅਤੇ ਕਈ ਹੋਰਨਾਂ ਨੰ ਪਦਮ ਸ੍ਰੀ ਐਵਾਰਡ ਵੀ ਪ੍ਰਦਾਨ ਕੀਤੇ ਗਏ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply