ਫਾਜਿਲਕਾ, 2 ਅਪ੍ਰੈਲ (ਵਿਨੀਤ ਅਰੋੜਾ)- ਜਿਲਾ ਸਿੱਖਿਆ ਅਧਿਕਾਰੀ ਸੰਦੀਪ ਧੂਡਿਆ ਦੇ ਆਦੇਸ਼ਾਂ ਉੱਤੇ ਸਰਕਾਰੀ ਕੰਨਿਆ ਸਕੂਲ ਵਿੱਚ ਸਵੀਪ ਪ੍ਰੋਜੇਕਟ ਦੇ ਤਹਿਤ ਵੋਟਰਾਂ ਨੂੰ ਜਾਗਰੂਕ ਕਰਣ ਲਈ ਪੋਸਟਰ ਮੇਕਿੰਗ ਅਤੇ ਸਲੋਗਨ ਰਾਇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਭਾਗ ਲਿਆ।ਪ੍ਰੋਜੇਕਟ ਇੰਚਾਰਜ ਸਟੇਟ ਅਵਾਰਡੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਜੇਕਟ ਦੇ ਤਹਿਤ ਕਰੀਬ ਜਿਲੇ ਦੇ ਸਾਰੇ ਸਕੂਲਾਂ ਵਿੱਚ ਮੁਕਾਬਲੇ ਕਰਵਾਏ ਗਏ।ਜਿਲਾ ਸਿੱਖਿਆ ਅਧਿਕਾਰੀ ਨੇ ਬੱਚਿਆਂ ਨੂੰ ਕਿਹਾ ਕਿ ਉਹ ਘਰ ਵਿੱਚ ਆਪਣੇ ਮਾਪਿਆਂ ਨੂੰ ਵੋਟ ਕਰਣ ਲਈ ਪ੍ਰੇਰਿਤ ਕਰਣ।ਉਨਾਂ ਨੇ ਸਕੂਲ ਸਟਾਫ ਨੂੰ ਵੀ ਵੋਟ ਦੇ ਮਹੱਤਵ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ।ਇਸ ਦੌਰਾਨ ਪ੍ਰਿੰਸੀਪਲ ਜਗਦੀਸ਼ ਮਦਾਨ ਨੇ ਵੀ ਸੰਬੋਧਿਤ ਕੀਤਾ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …