Sunday, November 8, 2026

ਲਾਪਤਾ ਲੜਕੀ ਦੀ ਸੂਚਨਾ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ ਨਗਦ ਇਨਾਮ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਪੁਲਿਸ ਕਪਤਾਨ ਇੰਨਵੈਸਟੀਗੇਸ਼ਨ, ਅੰਮ੍ਰਿਤਸਰ-ਦਿਹਾਤੀ-ਕਮ-ਚੇਅਰਮੈਨ ਵਿਸ਼ੇਸ ਜਾਂਚ ਟੀਮ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਲੜਕੀ ਹਰਪ੍ਰੀਤ ਕੌਰ ਉਰਫ ਹੈਪੀ ਪੁੱਤਰੀ ਜਰਨੈਲ ਸਿੰਘ ਵਾਸੀ ਲਹੋਰੀਮੱਲ, ਥਾਣਾ ਘਰਿੰਡਾ, ਜ਼ਿਲ੍ਹਾ ਅੰਮ੍ਰਿਤਸਰ 3-9-2011 ਦੀ ਲਾਪਤਾ ਹੈ।ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਉਕਤ ਲੜਕੀ ਦੀ ਭਾਲ ਦੇ ਸਬੰਧ ਵਿਚ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਲੜਕੀ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ ਯੋਗ ਨਗਦ ਇਨਾਮ ਵੀ ਰੱਖਿਆ ਗਿਆ ਹੈ। ਜਾਣਕਾਰੀ ਦੇਣ ਲਈ ਵਿਅਕਤੀ ਉਪਰੋਕਤ ਦਫਤਰ ਵਿਖੇ ਰਾਬਤਾ ਕਰ ਸਕਦਾ ਹੈ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply