Saturday, November 7, 2026

ਐਨ.ਐਚ.ਐਮ ਮੁਲਾਜ਼ਮਾਂ ਨੇ ਕਾਲੇ ਕੱਪੜੇ ਪਾ ਕੇ ਕੱਢਿਆ ਰੋਸ ਮਾਰਚ

PPN3003201507

ਹੁਸ਼ਿਆਰਪੁਰ, 30 ਮਾਰਚ (ਸਤਵਿੰਦਰ ਸਿੰਘ) – ਰਾਸ਼ਟਰੀ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਵੱਲੋਂ ਬਰਾਬਰ ਕੰਮ ਬਰਾਬਰ ਤਨਖਾਹ ਅਤੇ ਰੈਗਲੂਰ ਕਰਮਚਾਰੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਵਾਂਗ ਸੁਵਿਧਾਵਾਂ ਹਾਸਿਲ ਕਰਨ ਲਈ ਕੀਤਾ ਜਾ ਰਿਹਾ ਸੰਘਰਸ਼ ਨਿਰੰਤਰ ਜਾਰੀ ਹੈ।ਹੜਤਾਲ ਦੌਰਾਨ ਮੁਲਾਜ਼ਮਾਂ ਵੱਲੋਂ ਅੱਜ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਅੱਗੇ ਧਰਨਾ ਦਿੱਤਾ ਗਿਆ।ਧਰਨੇ ਦੌਰਾਨ ਬੀਤੇ ਦਿਨੀ ਮੁਖ ਮੰਤਰੀ ਬਾਦਲ ਦੇ ਹਲਕੇ ਲੰਬੀ ਵਿਖੇ ਰਾਜ ਪੱਧਰੀ ਰੈਲੀ ਕਰ ਰਹੇ ਐਨ.ਐਚ.ਐਮ.ਮੁਲਾਜ਼ਮਾਂ ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ।ਇਸ ਲਾਠੀਚਾਰਜ ਦੇ ਰੋਸ ਸਰੂਪ ਜਿਲ੍ਹੇ ਭਰ ਤੋਂ ਐਨ.ਐਚ.ਐਮ. ਯੂਨਿਅਨ ਦੇ ਕਰਮਚਾਰੀਆਂ ਵੱਲੋਂ ਰੋਸ ਸਰੂਪ ਕਾਲੇ ਕਪੜੇ ਪਾ ਕੇ ਸ਼ਹਿਰ ਦੇ ਪ੍ਰਮੁਖ ਬਾਜ਼ਾਰਾਂ ਵਿੱਚ ਹੁੰਦੇ ਹੋਏ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਦਾ ਮੁਖ ਉਦੇਸ਼ ਸਰਕਾਰ ਨੂੰ ਇਹ ਦੱਸਣਾ ਹੈ ਕਿ ਕਰਮਚਾਰੀ ਆਪਣੀਆਂ ਹੱਕਾਂ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਮੰਗਾਂ ਨੂੰ ਹਾਸਿਲ ਕਰਨ ਲਈ ਵਚਨਬੱਧ ਹਨ।ਇਸ ਮੌਕੇ ਐਨ.ਐਚ.ਐਮ. ਯੂਨਿਅਨ ਦੇ ਮੀਤ ਪ੍ਰਧਾਨ ਡਾ. ਸੈਲੇਸ਼ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਨੂੰ ਕਬੂਲੇ ਜਾਣ ਤੱਕ ਸਮੂਹ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਇਸ ਮੌਕੇ ਜਿਲ੍ਹੇ ਦੀਆਂ ਸਮੂਹ ਭਰਾਤਰੀ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵਿਰੁੱਧ ਕੀਤੇ ਜਾ ਰਹੇ ਇਸ ਸੰਘਰਸ਼ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਮੁਲਾਜ਼ਮਾਂ ਵੱਲੋਂ ਆਪਣਾ ਨਿਰਧਾਰਤ ਟੀਚਾ ਜਲਦ ਹੀ ਹਾਸਿਲ ਕੀਤਾ ਜਾ ਸਕੇ।ਇਸ ਮੌਕੇ ਐਨ.ਐਚ.ਐਮ. ਕਰਮਚਾਰੀ ਯੂਨਿਅਨ ਦੇ ਜਨਰਲ ਸਕੱਤਰ ਰਾਹੁਲ ਕੁਮਾਰ, ਪ੍ਰਧਾਨ ਤਜਿੰਦਰ ਸਿੰਘ, ਸਲਾਹਕਾਰ ਸੁਮੀਤ ਕੁਮਾਰ, ਗੁਰਵਿੰਦਰ ਕੌਰ, ਰਾਜ ਰਾਣੀ, ਰੇਖਾ ਰਾਣੀ, ਰਾਣੀ, ਗੁਰਲੀਨ ਆਦਿ ਤੋ ਇਲਾਵਾ ਜਿਲੇ ਭਰ ਤੋ ਐਨ ਐਚ ਐਮ ਦੇ ਸਮੂਹ ਕਰਮਚਾਰੀ ਹਾਜ਼ਿਰ ਸਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply