
ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਅਜੀਤ ਸਿੰਘ ਬਸੰਤ ਐਵੀਨਿਊ ਤੇ ਉਸ ਦੇ ਪਰਿਵਾਰ ਨੇ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਾਸਤੇ ਸੋਨੇ ਦਾ ਚੌਰ ਸਾਹਿਬ ਜਥੇ: ਅਵਾਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਟ ਕੀਤਾ।ਇਸ ਸਮੇਂ ਰਜਿੰਦਰ ਸਿੰਘ ਮਹਿਤਾ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ ਵੀ ਨਾਲ ਮੌਜੂਦ ਸਨ।
ਦਫ਼ਤਰ ਤੋਂ ਜਾਰੀ ਪ੍ਰੈਸ ਨੋੇਟ ‘ਚ ਦਿੱਤੀ ਜਾਣਕਾਰੀ ਅਨੂਸਾਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ 31 ਤੋਲੇ ਸੋਨੇ ਦਾ ਚੌਰ ਸਾਹਿਬ ਜਿਸ ਦੀ ਕੀਮਤ ਤਕਰੀਬਨ ੮ ਲੱਖ ਰੁਪਏ ਹੈ, ਅਜੀਤ ਸਿੰਘ ਤੇ ਉਸ ਦੇ ਪਰਿਵਾਰ ਨੇ ਭੇਟ ਕੀਤਾ ਹੈ।ਅਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਥੇ: ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ, ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਪ੍ਰਤਾਪ ਸਿੰਘ ਤੇ ਸੁਲੱਖਣ ਸਿੰਘ ਮੈਨੇਜਰ, ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਸੁਰਿੰਦਰਪਾਲ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਗੁਰਾ ਸਿੰਘ ਵਧੀਕ ਮੈਨੇਜਰ ਤੇ ਗੁਰਬੀਰ ਸਿੰਘ ਆਦਿ ਮੌਜੂਦ ਸਨ।
Punjab Post Daily Online Newspaper & Print Media