
ਨਵੀਂ ਦਿੱਲੀ, 31 ਮਾਰਚ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੁੂ ਨਾਨਕ ਦੇਵ ਜੀ ਦੇ ਧਰਮ ਸੁਪਤਨੀ ਮਾਤਾ ਸੁਲੱਖਣੀ ਜੀ ਦੀ ਯਾਦ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਕਰਵਾਇਆ ਗਿਆ। ਦਿੱਲੀ ਦੀਆਂ ਸਮੂਹ ਇਸਤ੍ਰੀ ਸਤਿਸੰਗ ਸਭਾਵਾਂ ਦੀ ਪਲੇਠੀ ਜਥੇਬੰਦੀ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਵੱਲੋਂ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ‘ਚ ਦਿੱਲੀ ਦੀਆਂ ਇਸਤ੍ਰੀ ਸਤਿਸੰਗ ਸਭਾਵਾਂ ਦੇ 40 ਜਥਿਆਂ ਨੇ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਦਿੱਲੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਣਾ ਨੇ ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰੀ ਭਰਦੇ ਹੋਏ ਬੀਬੀਆਂ ਭੈਣਾ ਵੱਲੋਂ ਸਿੱਖ ਇਤਿਹਾਸ ‘ਚ ਅਹਿਮ ਯੋਗਦਾਨ ਦੇਣ ਵਾਲੀਆਂ ਬੀਬੀਆਂ ਬਾਰੇ ਗੁਰਮਤਿ ਸਮਾਗਮ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਮਾਤਾ ਸੁਲੱਖਣੀ ਜੀ ਵੱਲੋਂ ਗੁਰੁ ਨਾਨਕ ਸਾਹਿਬ ਜੀ ਦੀ ਧਰਮ ਸੁਪਤਨੀ ਦੇ ਤੌਰ ਤੇ ਗੁਰਮਤਿ ਤੇ ਪਹਿਰਾ ਦਿੰਦੇ ਹੋਏ ਸੱਚਾ ਸੁੱਚਾ ਜੀਵਨ ਜੀਉਣ ਨੂੰ ਵੀ ਰਾਣਾ ਨੇ ਬੇਮਿਸਾਲ ਦੱਸਿਆ। ਸਭਾ ਦੀ ਪ੍ਰਧਾਨ ਬੀਬੀ ਨਰਿੰਦਰ ਕੌਰ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਰਾਣਾ ਦਾ ਧਰਮ ਪ੍ਰਚਾਰ ਦੇ ਖੇਤਰ ‘ਚ ਉਸਾਰੂ ਕਾਰਜ ਕਰਨ ਵਾਸਤੇ ਸਨਮਾਨ ਵੀ ਕੀਤਾ ਗਿਆ।
ਬੀਬੀ ਨਰਿੰਦਰ ਕੌਰ ਨੇ ਪਹਿਲਾਂ ਬੇਬੇ ਨਾਨਕੀ ਜੀ ਤੇ ਹੁਣ ਮਾਤਾ ਸੁਲੱਖਣੀ ਜੀ ਬਾਰੇ ਸਭਾ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮਾਂ ਲਈ ਲੋੜਿੰਦਾ ਸਹਿਯੋਗ ਦੇਣ ਵਾਸਤੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦਾ ਧੰਨਵਾਦ ਵੀ ਕੀਤਾ। ਬੀਬੀ ਨੇ ਬੀਬੀਆਂ ‘ਚ ਗੁਰਬਾਣੀ ਗਾਇਨ ਨੂੰ ਉਤਸਾਹਿਤ ਕਰਨ ਅਤੇ ਮਹਾਨ ਸਿੱਖ ਬੀਬੀਆਂ ਦੇ ਅਮੀਰ ਵਿਰਸੇ ਤੋਂ ਜਾਣੂੰ ਕਰਵਾਉਣ ਲਈ ਇਸ ਤਰ੍ਹਾਂ ਦੇ ਉਪਰਾਲੇ ਅੱਗੇ ਵੀ ਜਾਰੀ ਰੱਖਣ ਦਾ ਵੀ ਦਾਅਵਾ ਕੀਤਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media