Monday, September 21, 2026

ਨਗਮ ਨਿਗਮ ਸਾਰੇ ਵਾਰਡਾਂ ਵਿੱਚ ਬਿਨਾਂ ਭੇਦ-ਭਾਵ ਦੇ ਵਿਕਾਸ ਕਰਵਾਇਆ ਜਾਵੇਗਾ- ਸੂਦ

PPN3103201512
ਹੁਸ਼ਿਆਰਪੁਰ, 31 ਮ2ਾਰਚ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਨਵੇਂ ਬਣੇ ਹਾਊਸ ਦੀ ਪਲੇਠੀ ਮੀਟਿੰਗ ਮੇਅਰ ਸ੍ਰੀ ਸ਼ਿਵ ਸੂਦ ਦੀ ਪ੍ਰਧਾਨਗੀ ਹੇਠ ਦਫ਼ਤਰ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਕਮਿਸ਼ਨਰ ਨਗਰ ਨਿਗਮ ਅਨੰਦ ਸਾਗਰ ਸ਼ਰਮਾ, ਈ ਓ ਰਮੇਸ਼ ਕੁਮਾਰ, ਨਿਗਰਾਨ ਇੰਜੀਨੀਅਰ ਪਵਨ ਸ਼ਰਮਾ, ਸੁਪਰਡੰਟ ਸਵਾਮੀ ਸਿੰਘ, ਸੁਪਰਡੰਟ ਅਜੀਤ ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਪ੍ਰੇਮ ਸਿੰਘ ਪਿੱਪਲਾਂਵਾਲਾ, ਡਿਪਟੀ ਮੇਅਰ ਸ੍ਰੀਮਤੀ ਸ਼ੁਕਲਾ ਦੇਵੀ ਅਤੇ ਨਗਰ ਨਿਗਮ ਦੇ ਸਮੂਹ ਮੈਂਬਰ/ ਕੌਂਸਲਰ ਇਸ ਮੀਟਿੰਗ ਵਿੱਚ ਹਾਜ਼ਰ ਸਨ।  ਮੀਟਿੰਗ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਮੇਅਰ ਸ੍ਰੀ ਸ਼ਿਵ ਸੂਦ ਨੇ ਹਾਜ਼ਰ ਮੈਂਬਰਾਂ ਨੂੰ ਜੀ ਆਇਆਂ ਕਹਿਣ ਉਪਰੰਤ ਸਾਬਕਾ ਕੌਂਸਲਰ ਮਹਿੰਦਰ ਪਾਲ, ਸਾਬਕਾ ਕੌਂਸਲਰ ਸ੍ਰੀਮਤੀ ਕੁਸਮ ਆਦਿਆ ਦੀ ਸੱਸ ਸ੍ਰੀਮਤੀ ਸਵਰਨ ਲੱਤਾ, ਸਾਬਕਾ ਕੌਂਸਲਰ ਸ੍ਰੀਮਤੀ ਰੰਭਾ ਸੇਠੀ, ਕੌਂਸਲਰ ਸ੍ਰੀ ਤੀਰਥ ਰਾਮ ਦੇ ਪਿਤਾ ਸ੍ਰੀ ਕਰਮ ਚੰਦ, ਸਾਬਕਾ ਕੌਂਸਲਰ ਸ੍ਰੀ ਕਰਮ ਚੰਦ ਸੈਣੀ, ਸ੍ਰੀਮਤੀ ਕ੍ਰਿਸ਼ਨਾ ਸੈਣੀ ਦੇ ਸਸੁਰ ਜਿਨ੍ਹਾਂ ਦਾ ਪਿਛਲੇ ਦਿਨੀਂ ਸਵਰਗਵਾਸ ਹੋ ਗਿਆ ਸੀ, ਨੂੰ ਹਾਊਸ ਵੱਲੋਂ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜ਼ਲੀ ਦਿੱਤੀ ਗਈ।
ਹਾਊਸ ਦੀ ਮੀਟਿੰਗ ਦੌਰਾਨ ਸਮੂਹ ਕੌਂਸਲਰਾਂ ਵੱਲੋਂ ਸ਼ਹਿਰ ਦੇ ਵਿਕਾਸ ਦੇ ਕੰਮਾਂ ਸਬੰਧੀ ਵਿਚਾਰ-ਵਟਾਂਦਰਾ ਕਰਦੇ ਹੋਏ 5 ਮਤਿਆਂ ਨੂੰ ਸਰਵਸੰਮਤੀ ਨਾਲ ਪਾਸ ਕੀਤਾ ਗਿਆ, ਜਿਨ੍ਹਾਂ ਵਿੱਚ ਨਗਰ ਨਿਗਮ ਦੇ ਚਾਰ ਕਰਮਚਾਰੀਆਂ ਨੂੰ ਰੈਗੂਲਰ ਕਰਨ, ਸ਼ਹਿਰ ਅੰਦਰ ਚਲਦੇ ਰਿਕਸ਼ੇ, ਰੇਹੜੀਆਂ ਆਦਿ ਉਪਰ ਨੰਬਰ ਪਲੇਟ ਲਗਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਮੇਅਰ ਸ੍ਰੀ ਸ਼ਿਵ ਸੂਦ ਨੇ ਸਮੂਹ ਮੈਂਬਰਾਂ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਸ਼ਹਿਰ ਦਾ ਵਿਕਾਸ ਕਰਨ ਲਈ ਪੂਰਜ਼ੋਰ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬਿਨਾਂ ਭੇਦ-ਭਾਵ ਦੇ ਵਿਕਾਸ ਕਰਵਾਇਆ ਜਾਵੇਗਾ ਅਤੇ ਇਸ ਵਿੱਚ ਸਮੂਹ ਮੈਂਬਰਾਂ ਦਾ ਪੂਰਾ ਸਹਿਯੋਗ ਵੀ ਲਿਆ ਜਾਵੇਗਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply